Connect with us

Punjab

ਨਵੰਬਰ ਮਹੀਨੇ ‘ਚ ਲਗਾਤਾਰ ਹੋਣਗੀਆਂ ਤਿੰਨ ਛੁੱਟੀਆਂ

Published

on

FESTIVAL HOLIDAYS : ਪੰਜਾਬ ਵਿੱਚ ਲਗਾਤਾਰ 3 ਛੁੱਟੀਆਂ ਹਨ। ਦਰਅਸਲ, ਦੀਵਾਲੀ ਦੇ ਤਿਉਹਾਰ ਤੋਂ ਬਾਅਦ ਨਵੰਬਰ ਮਹੀਨੇ ਵਿੱਚ ਕਈ ਛੁੱਟੀਆਂ ਆਉਣ ਵਾਲੀਆਂ ਹਨ, ਜਿਸ ਦੌਰਾਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਦਿਨ ਛੁੱਟੀ ਹੋਵੇਗੀ। ਇਸ ਤੋਂ ਬਾਅਦ ਸ਼ਨੀਵਾਰ 16 ਨਵੰਬਰ ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਤੋਂ ਬਾਅਦ 17 ਨਵੰਬਰ ਨੂੰ ਐਤਵਾਰ ਹੈ, ਇਸ ਦਿਨ ਆਪਣੇ ਆਪ ਵਿੱਚ ਛੁੱਟੀ ਹੈ। ਇਸ ਲਈ 15, 16 ਅਤੇ 17 ਨਵੰਬਰ ਨੂੰ ਲਗਾਤਾਰ ਤਿੰਨ ਛੁੱਟੀਆਂ ਹਨ, ਜਿਸ ਕਾਰਨ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।