Health
ਸਰਦੀਆਂ ਵਿੱਚ ਗੈਸ ਬਣਨ ਦੇ ਹੋ ਸਕਦੇ ਹਨ ਇਹ ਕਾਰਨ, ਸਮਾਂ ਰਹਿੰਦੇ ਇਸ ਸਮੱਸਿਆ ਵੱਲ ਦਿਓ ਧਿਆਨ

ਬਦਲਦਾ ਮੌਸਮ ਆਪਣੇ ਨਾਲ ਕਈ ਸਿਹਤ ਸਮੱਸਿਆਵਾਂ ਲੈ ਕੇ ਆਉਂਦਾ ਹੈ। ਇਸ ਮੌਸਮ ‘ਚ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਪੈਦਾ ਹੋਣ ਲੱਗਦੀਆਂ ਹਨ। ਖਾਸ ਕਰਕੇ ਸਰਦੀਆਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਗੈਸ ਐਸੀਡਿਟੀ ਹੋ ਜਾਂਦੀ ਹੈ। ਇਸ ਮੌਸਮ ‘ਚ ਜੋੜਾਂ ਦੇ ਦਰਦ ਤੋਂ ਇਲਾਵਾ ਪੇਟ ਦੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਸਰਦੀਆਂ ਵਿਚ ਗੈਸ ਅਤੇ ਐਸੀਡਿਟੀ ਹੋਰ ਮੌਸਮਾਂ ਦੇ ਮੁਕਾਬਲੇ ਜ਼ਿਆਦਾ ਹੁੰਦੀ ਹੈ ਪਰ ਇਸ ਦਾ ਕੀ ਕਾਰਨ ਹੈ, ਅੱਜ ਅਸੀਂ ਤੁਹਾਨੂੰ ਇਸ ਬਾਰੇ ਦੱਸਾਂਗੇ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਸਰਦੀਆਂ ਦੇ ਮੌਸਮ ਵਿੱਚ ਪੇਟ ਵਿੱਚ ਗੈਸ ਕਿਉਂ ਬਣਦੀ ਹੈ।
ਸਰੀਰਕ ਗਤੀਵਿਧੀ ਦੀ ਘਾਟ ਕਾਰਨ
ਸਰਦੀਆਂ ਵਿੱਚ ਠੰਡ ਤੋਂ ਬਚਣ ਲਈ ਹਰ ਕੋਈ ਬਿਸਤਰ ਵਿੱਚ ਲੇਟਦਾ ਰਹਿੰਦਾ ਹੈ, ਜਿਸ ਕਾਰਨ ਸਰੀਰਕ ਗਤੀਵਿਧੀਆਂ ਵਿੱਚ ਕਮੀ ਆਉਣ ਲੱਗਦੀ ਹੈ। ਲੰਬੇ ਸਮੇਂ ਤੱਕ ਸਰੀਰਕ ਗਤੀਵਿਧੀਆਂ ਨਾ ਕਰਨ ਨਾਲ ਗੈਸ ਅਤੇ ਐਸੀਡਿਟੀ ਹੋ ਸਕਦੀ ਹੈ, ਇਸ ਤੋਂ ਇਲਾਵਾ ਲੰਬੇ ਸਮੇਂ ਤੱਕ ਬੈਠਣ ਅਤੇ ਲੇਟਣ ਨਾਲ ਵੀ ਸਰਦੀਆਂ ਵਿੱਚ ਪੇਟ ਵਿੱਚ ਗੈਸ ਬਣ ਸਕਦੀ ਹੈ। ਅਜਿਹੇ ‘ਚ ਇਸ ਮੌਸਮ ‘ਚ ਗੈਸ ਤੋਂ ਬਚਣ ਲਈ ਆਪਣੇ ਆਪ ਨੂੰ ਐਕਟਿਵ ਰੱਖੋ।
ਪੇਟ ਦੀਆਂ ਸਮੱਸਿਆਵਾਂ ਕਾਰਨ
ਜੇਕਰ ਤੁਹਾਨੂੰ ਪੇਟ ਦੀ ਸਮੱਸਿਆ ਹੈ ਤਾਂ ਵੀ ਸਰਦੀਆਂ ਦੇ ਮੌਸਮ ਵਿੱਚ ਤੁਹਾਨੂੰ ਗੈਸ ਹੋ ਸਕਦੀ ਹੈ। ਇਸ ਲਈ ਇਸ ਮੌਸਮ ‘ਚ ਗੈਸ ਅਤੇ ਐਸੀਡਿਟੀ ਤੋਂ ਬਚਣ ਲਈ ਪੇਟ ਦੀਆਂ ਸਮੱਸਿਆਵਾਂ ਤੋਂ ਆਪਣੇ ਆਪ ਨੂੰ ਬਚਾਓ। ਗੈਰ-ਸਿਹਤਮੰਦ ਖੁਰਾਕ ਦਾ ਸੇਵਨ ਨਾ ਕਰੋ। ਆਪਣੀ ਖੁਰਾਕ ਵਿੱਚ ਫਲਾਂ ਅਤੇ ਸਬਜ਼ੀਆਂ ਦਾ ਸੇਵਨ ਕਰੋ। ਰੋਜ਼ਾਨਾ ਕਸਰਤ ਅਤੇ ਯੋਗਾ ਕਰੋ।