Connect with us

Punjab

ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨਾਂ ਲਈ ਇਹ ਸਰਟੀਫਿਕੇਟ ਹੋਇਆ ਲਾਜ਼ਮੀ

Published

on

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਇਸ ਦੇ ਨਾਲ ਹੀ ਚਾਹਵਾਨ ਉਮੀਦਵਾਰਾਂ ਦੇ ਲਈ ਸਖ਼ਤ ਫ਼ਰਮਾਨ ਵੀ ਜਾਰੀ ਹੋਇਆ ਹੈ। ਦਰਅਸਲ ਹੁਣ ਪੰਜਾਬ ਵਿਚ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ‘ਕੋਈ ਬਕਾਇਆ ਨਹੀਂ’ ਦਾ ਸਰਟੀਫਿਕੇਟ ਪੇਸ਼ ਕਰਨਾ ਪਵੇਗਾ। ਮਤਲਬ, ਹੁਣ ‘ਡਿਫਾਲਟਰ’ ਚੋਣ ਨਹੀਂ ਲੜ ਸਕਣਗੇ। ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਹੈ, ਜਿਸ ਵਿਚ ਪੰਚਾਇਤ ਚੋਣਾਂ ਦੇ ਉਮੀਦਵਾਰਾਂ ਨੂੰ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਲੈਣ ਲਈ ਕਿਹਾ ਗਿਆ ਹੈ।

ਸਰਪੰਚ ਅਤੇ ਪੰਚ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਖ਼ਿਲਾਫ਼ ਪੰਚਾਇਤ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਬਕਾਇਆ ਨਹੀਂ ਹੋਣਾ ਚਾਹੀਦਾ ਹੈ। ਜਿਨ੍ਹਾਂ ਉਮੀਦਵਾਰਾਂ ਵੱਲ ਕਿਸੇ ਵੀ ਕਿਸਮ ਦਾ ਕੋਈ ਬਕਾਇਆ ਹੋਵੇਗਾ, ਉਸ ਨੂੰ ਚੋਣ ਲੜਨ ਦਾ ਮੌਕਾ ਨਹੀਂ ਮਿਲੇਗਾ

ਪੰਚਾਇਤ ਚੋਣਾਂ ਲਈ, ਜਦੋਂ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਤਾਂ ਉਨ੍ਹਾਂ ਨੂੰ ਇਸ ਲਈ ਸਬੰਧਤ ਪੰਚਾਇਤ ਤੋਂ ‘ਕੋਈ ਇਤਰਾਜ਼ ਨਹੀਂ’ ਜਾਂ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ।

ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਜਿਨ੍ਹਾਂ ਉਮੀਦਵਾਰਾਂ ਕੋਲ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਨਹੀਂ ਹੋਵੇਗਾ, ਉਹ ਇਸ ਦੀ ਥਾਂ ਹਲਫ਼ੀਆ ਬਿਆਨ ਦੇ ਸਕਦੇ ਹਨ। ਹਲਫ਼ੀਆ ਬਿਆਨ ’ਚ ਉਹ ਪੰਚਾਇਤੀ ਸੰਸਥਾਵਾਂ ਦਾ ਕੋਈ ਬਕਾਇਆ ਨਾ ਹੋਣ ਤੇ ਪੰਚਾਇਤੀ ਜ਼ਮੀਨ ’ਤੇ ਕੋਈ ਨਾਜਾਇਜ਼ ਕਬਜ਼ਾ ਨਾ ਕੀਤੇ ਜਾਣ ਬਾਰੇ ਬਿਆਨ ਕਰਨਗੇ।