Punjab
ਇਸ ਦਿਨ ਹੋਵੇਗੀ ਕੈਬਿਨੇਟ ਦੀ ਅਹਿਮ ਮੀਟਿੰਗ, ਲਏ ਜਾ ਸਕਦੇ ਨੇ ਵੱਡੇ ਫੈਸਲੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਵੱਲੋਂ 26 ਅਗਸਤ ਨੂੰ ਕੈਬਨਿਟ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸਪੱਸ਼ਟ ਤੌਰ ਤੇ ਕਿਹਾ ਗਿਆ ਹੈ ਕਿ ਮੀਟਿੰਗ 26 ਅਗਸਤ, 2021 ਨੂੰ ਬਾਅਦ ਦੁਪਹਿਰ 3 ਵਜੇ ਹੋਵੇਗੀ।
ਇਹ ਮੀਟਿੰਗ ਇੱਕ ਵਰਚੁਅਲ ਤਰੀਕੇ ਨਾਲ ਆਯੋਜਿਤ ਕੀਤੀ ਜਾਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਅਜੇ ਦੱਸਿਆ ਨਹੀਂ ਗਿਆ ਹੈ, ਪਰ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਇਸ ਵਿੱਚ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸੇ ਤਰ੍ਹਾਂ ਕਾਂਗਰਸ ਸਰਕਾਰ ਵੀ ਮੀਟਿੰਗ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਰਣਨੀਤੀ ਤਿਆਰ ਕਰ ਸਕਦੀ ਹੈ।