Punjab
ਵਿਆਹੁਤਾ ਔਰਤ ਨਾਲ ਛੇ ਸਾਲਾਂ ਤੱਕ ਕਰਦਾ ਰਿਹਾ ਕੁਕਰਮ, ਸਬੰਧ ਬਣਾਉਣ ਤੋਂ ਕੀਤਾ ਇਨਕਾਰ ਤਾ ਕਰਤਾ ਇਹ ਕਾਰਨਾਮਾ…

19August 2023: ਪੰਜਾਬ ਦੇ ਪਟਿਆਲਾ ਜ਼ਿਲ੍ਹੇ ਤੋਂ ਇਕ ਅਹਿਜੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਇਕ ਵਿਅਕਤੀ ਵੱਲੋਂ ਵਿਆਹੁਤਾ ਨਾਲ ਛੇ ਸਾਲ ਤੱਕ ਬਲਾਤਕਾਰ ਕਰਦਾ ਰਿਹਾ ‘ਤੇ ਹੁਣ ਉਸ ਨੂੰ ਕੁਝ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰ ਰਿਹਾ ਹੈ| ਓਥੇ ਹੀ ਦੱਸ ਦੇਈਏ ਕਿ ਪੀੜਤਾਂ ਨੇ ਥਾਣਾ ਘੱਗਾ ਦੀ ਪੁਲੀਸ ਨੂੰਸ਼ਿਕਾਇਤ ਦਰਜ ਕਰਵਾ ਦਿੱਤੀ ਹੈ |ਪੀੜਤਾਂ ਦੀ ਸ਼ਿਕਾਇਤ ਦੇ ਅਧਾਰ ’ਤੇ ਮੁਲਜ਼ਮ ਨੂੰ ਨਾਮਜ਼ਦ ਕਰ ਲਿਆ ਗਿਆ ਹੈ । ਫਿਲਹਾਲ ਉਸ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ।
ਪੀੜਤਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ 2017 ‘ਚ ਦੋਸ਼ੀ ਘਰ ਆਇਆ ਸੀ। ਇਸ ਦੌਰਾਨ ਉਹ ਲੁਕ-ਛਿਪ ਕੇ ਅਸ਼ਲੀਲ ਵੀਡੀਓ ਬਣਾਉਂਦਾ ਰਿਹਾ। ਬਾਅਦ ‘ਚ ਇਸ ਵੀਡੀਓ ਦੇ ਆਧਾਰ ‘ਤੇ ਦੋਸ਼ੀ ਨੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਦੋਸ਼ੀ ਇਸ ਵੀਡੀਓ ਨੂੰ ਡਿਲੀਟ ਕਰਨ ਦਾ ਵਾਅਦਾ ਕਰਕੇ 2017 ਤੋਂ ਅਪ੍ਰੈਲ 2023 ਤੱਕ ਉਸ ਨਾਲ ਬਲਾਤਕਾਰ ਕਰਦਾ ਰਿਹਾ।
ਜਦੋਂ ਔਰਤ ਨੇ ਮੁਲਜ਼ਮ ਨਾਲ ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਮੁਲਜ਼ਮ ਨੇ ਵਿਆਹੁਤਾ ਔਰਤ ਦੇ ਪਤੀ ਨੂੰ ਅਸ਼ਲੀਲ ਵੀਡੀਓ ਭੇਜ ਦਿੱਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਘੱਗਾ ਪੁਲਿਸ ਅਨੁਸਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਜਲਦੀ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।