Business
ਡਰਾਈਵਿੰਗ ਲਾਇਸੈਂਸ ਤੇ ਆਰ.ਸੀ ਸਮੇਤ ਸਰਕਾਰ ਨੇ ਲੋਕਾਂ ਨੂੰ ਦਿੱਤੀ ਇਹ ਵੱਡੀ ਰਾਹਤ

ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸਰਕਾਰ ਨੇ ਵੀਰਵਾਰ ਨੂੰ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ ਤੇ ਪਰਮਿਟ ਵਰਗੇ ਹੋਰ ਮੋਟਰ ਵਾਹਨ ਦਸਤਾਵੇਜ਼ਾਂ ਦੀ ਵੈਲਡਿਟੀ ਨੂੰ ਵਧਾ ਕੇ 30 ਸਤੰਬਰ 2021 ਤੱਕ ਕਰ ਦਿੱਤਾ ਹੈ। ਇਹ ਉਨ੍ਹਾਂ ਲੋਕਾਂ ਲਈ ਵੱਡੀ ਰਾਹਤ ਹੈ ਜਿਨ੍ਹਾਂ ਦੇ ਮੋਟਰ ਵਾਹਨ ਦਸਤਾਵੇਜ਼ਾਂ ਦੀ ਵੈਲਡਿਟੀ ਸਮਾਪਤ ਹੋ ਰਹੀ ਹੈ। ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲਾ ਨੇ ਸੂਬਿਆਂ ਨੂੰ ਭੇਜੇ ਇਕ ਪੱਤਰ ਵਿਚ ਕਿਹਾ ਹੈ ਕਿ ਉਹ ਫਿਟਨੈੱਸ, ਪਰਮਿਟ, ਡਰਾਈਵਿੰਗ ਲਾਇਸੈਂਸ, ਆਰ. ਸੀ. ਵਰਗੇ ਦਸਤਾਵੇਜ਼ਾਂ ਦੀ ਵੈਲਡਿਟੀ ਨੂੰ ਅੱਗੇ ਵਧਾ ਰਿਹਾ ਹੈ, ਜਿਨ੍ਹਾਂ ਦਾ ਤਾਲਾਬੰਦੀ ਕਾਰਨ ਵਿਸਥਾਰ ਨਹੀਂ ਕੀਤਾ ਜਾ ਸਕਦਾ ਹੈ ਤੇ ਜਿਨ੍ਹਾਂ ਦੀ ਵੈਲਡਿਟੀ 1 ਫਰਵਰੀ 2020 ਨੂੰ ਖ਼ਤਮ ਹੋ ਗਈ ਹੈ ਜਾਂ 30 ਸਤੰਬਰ, 2021 ਤੱਕ ਖਤਮ ਹੋ ਜਾਵੇਗੀ। ਮੰਤਰਾਲਾ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਨੂੰ ਲਾਗੂ ਕਰਨ ਤਾਂ ਜੋ ਆਮ ਲੋਕਾਂ, ਟਰਾਂਸਪੋਰਟਰਾਂ ਅਤੇ ਹੋਰ ਵੱਖ-ਵੱਖ ਸੰਗਠਨਾਂ ਨੂੰ ਇਸ ਮਾਹੌਲ ਵਿਚ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।