Punjab
ਇਸ ਵਾਰ ਵੋਟਰਾਂ ਨੂੰ ਘਰ-ਘਰ ਜਾ ਕੇ ਦਿੱਤਾ ਜਾਵੇਗਾ ‘ਚੋਣ ਸੱਦਾ’
LOK SABHA ELECTIONS 2024 : ਇਸ ਵਾਰ 70 ਦਾ ਅੰਕੜਾ ਪਾਰ ਕਰਨ ਦੇ ਟੀਚੇ ਨੂੰ ਹਾਸਲ ਕਰਨ ਲਈ ਵਿੱਢੀ ਮੁਹਿੰਮ ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵੱਲੋਂ ਇੱਕ ਹੋਰ ਨਿਵੇਕਲੀ ਪਹਿਲ ਕੀਤੀ ਗਈ ਹੈ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸ ਵਾਰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਦੀ ਤਰਫੋਂ ‘ਚੋਣ ਸੱਦਾ ਪੱਤਰ’ ਬੀ.ਐਲ.ਓਜ਼ (ਬੂਥ ਲੈਵਲ ਅਫ਼ਸਰਾਂ) ਰਾਹੀਂ ਵੋਟਰਾਂ ਨੂੰ ਘਰ-ਘਰ ਭੇਜੇ ਜਾਣਗੇ।
ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੋਟਰਾਂ ਨੂੰ ‘Election Invitation ਦਿੱਤਾ ਜਾਵੇਗਾ, ਜਿਸ ਵਿੱਚ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਹੋਵੇਗਾ। ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਇਹ ਕਾਰਡ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਦਿੱਤੇ ਜਾਣਗੇ।