Punjab
ਵਿਧਾਨ ਸਭਾ ਸੈਸ਼ਨ ‘ਚ ਸੀ.ਐਮ ਭਗਵੰਤ ਮਾਨ ਨੇ ਪੰਜਾਬ ਦੀ ਰਾਜਧਾਨੀ ਨੂੰ ਲੈ ਕੇ ਕਹੀ ਇਹ ਗੱਲ

ਚੰਡੀਗੜ੍ਹ: ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਰਾਜਧਾਨੀ ਅਸਲ ਸੂਬੇ ਦੇ ਕੋਲ ਹੀ ਰਹਿੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਪੂਰੀ ਤਰ੍ਹਾਂ ਪੰਜਾਬ ਨੂੰ ਦਿੱਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹਾ ਕੋਈ ਕਦਮ ਨਹੀਂ ਚੁੱਕਣਾ ਚਾਹੀਦਾ ਜਿਸ ਨਾਲ ਆਮ ਜਾਇਦਾਦਾਂ ਦਾ ਸੰਤੁਲਨ ਵਿਗੜਦਾ ਹੋਵੇ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਚੱਲ ਰਹੀ ਹੈ। ਇਸ ਇਜਲਾਸ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਚੰਡੀਗੜ੍ਹ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਗਈ ਹੈ।
- ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਗਿਆ ਹੈ।
- ਪ੍ਰਸਤਾਵ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਗਈ ਹੈ।
- ਬੀ.ਬੀ.ਐਮ.ਬੀ ਅਤੇ ਨੌਕਰੀਆਂ 60.40 ਅਨੁਪਾਤ ਦਾ ਵੀ ਜ਼ਿਕਰ ਕੀਤਾ ਗਿਆ ਹੈ।
- ਕੇਂਦਰੀ ਸਮਝੌਤੇ ਦੇ ਕਾਨੂੰਨ ਨੂੰ ਲਾਗੂ ਕਰਨ ਦੀ ਉਲੰਘਣਾ ਕੀਤੀ ਗਈ ਹੈ।
- ਕੇਂਦਰ ਸਰਕਾਰ ਸੰਘੀ ਢਾਂਚੇ ਦਾ ਸਤਿਕਾਰ ਕਰੇ।
- ਕੇਂਦਰੀ ਨਿਯਮਾਂ ਵਿੱਚ ਪਹਿਲਾਂ ਵੀ ਸਹਿਮਤੀ ਦੀ ਉਲੰਘਣਾ ਹੁੰਦੀ ਰਹੀ ਹੈ।
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਸੀ.ਐਮ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਪੰਜਾਬ ਦੇ ਹੱਕ ਮਾਰਨ ਦੇ ਦਾਅਵੇ ਖ਼ਿਲਾਫ਼ ਮਤਾ ਪੇਸ਼ ਕੀਤਾ ਹੈ। ਵਿਧਾਇਕ ਹਰਪਾਲ ਚੀਮਾ ਨੇ ਭਗਵੰਤ ਮਾਨ ਦੇ ਪ੍ਰਸਤਾਵ ਦਾ ਸਮਰਥਨ ਕੀਤਾ।
ਇਸ ਦੌਰਾਨ ਸੈਸ਼ਨ ਵਿੱਚ ਕਾਂਗਰਸੀ ਵਿਧਾਇਕ ਪ੍ਰਤਾਪ ਬਾਜਵਾ ਨੇ ਬਹਿਸ ਸ਼ੁਰੂ ਕਰਦਿਆਂ ਕਿਹਾ ਕਿ ਭਾਜਪਾ ਨੇ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਦਲੇ ਦੀ ਭਾਵਨਾ ਦਿਖਾਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਲਿਜਾਇਆ ਜਾਣਾ ਚਾਹੀਦਾ ਹੈ।