Delhi
ਇਸ ਸਾਲ ਫਿਰ ਧੂੰਏਂ ਦੀ ਲਪੇਟ ‘ਚ ਆਏਗੀ ਦਿੱਲੀ…

5ਅਕਤੂਬਰ 023: ਜਿਵੇਂ-ਜਿਵੇਂ ਸਰਦੀ ਦਾ ਮੌਸਮ ਨੇੜੇ ਆਉਂਦਾ ਜਾ ਰਿਹਾ ਹੈ, ਉਸੇ ਤਰ੍ਹਾਂ ਹੀ ਹਵਾ ਪ੍ਰਦੂਸ਼ਣ ਵੀ ਹੌਲੀ-ਹੌਲੀ ਵਧਣ ਲੱਗਦਾ ਹੈ। ਇਸ ਦਾ ਅਸਰ ਰਾਜਧਾਨੀ ਦਿੱਲੀ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਨੂੰ ਏਅਰ ਕੁਆਲਿਟੀ ਇੰਡੈਕਸ (AQI) 176 ਦਰਜ ਕੀਤਾ ਗਿਆ, ਜੋ ਕਿ ਮੱਧਮ ਸ਼੍ਰੇਣੀ ਵਿੱਚ ਹੈ। ਇਹ ਅਕਤੂਬਰ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਹੈ।
ਮੌਸਮ ਮਾਹਿਰਾਂ ਅਨੁਸਾਰ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਧੂੰਏਂ ਕਾਰਨ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਇਸ ਦੇ ਨਾਲ ਸਥਾਨਕ ਕਾਰਕ ਵੀ ਇਸ ਲਈ ਜ਼ਿੰਮੇਵਾਰ ਹਨ। ਅਜਿਹੀ ਸਥਿਤੀ ਵਿੱਚ, ਜੇਕਰ AQI 200 ਨੂੰ ਪਾਰ ਕਰਦਾ ਹੈ, ਤਾਂ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRADE) ਦਾ ਪਹਿਲਾ ਪੜਾਅ ਲਾਗੂ ਕੀਤਾ ਜਾਵੇਗਾ।