Connect with us

Bihar

ਪਟਨਾ ਸਿਵਲ ਕੋਰਟ ‘ਚ ਟਰਾਂਸਫਾਰਮਰ ‘ਚ ਜ਼ੋਰਦਾਰ ਧਮਾਕਾ, ਇਕ ਦੀ ਮੌਤ

Published

on

Bihar News: ਪਟਨਾ ਦੀ ਸਿਵਲ ਕੋਰਟ ਵਿੱਚ ਲੱਗੇ ਟਰਾਂਸਫਾਰਮਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ ਹੈ| ਇਸ ਦੌਰਾਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਵਕੀਲ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀ ਟੀਮ ਨੂੰ ਵੀ ਮੌਕੇ ‘ਤੇ ਭੇਜਿਆ ਗਿਆ ਹੈ

ਇੱਥੇ ਬਿਜਲੀ ਦਾ ਟਰਾਂਸਫਾਰਮਰ ਜ਼ੋਰਦਾਰ ਆਵਾਜ਼ ਨਾਲ ਫਟ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ| ਇਸ ਘਟਨਾ ਤੋਂ ਬਾਅਦ ਕੋਰਟ ਕੰਪਲੈਕਸ ‘ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਹੈ।। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀ ਟੀਮ ਨੂੰ ਵੀ ਮੌਕੇ ‘ਤੇ ਭੇਜਿਆ ਗਿਆ ਹੈ

ਘਟਨਾ ਦੁਪਹਿਰ ਕਰੀਬ 1 ਵਜੇ ਦੀ ਦੱਸੀ ਜਾ ਰਹੀ ਹੈ। ਟਰਾਂਸਫਾਰਮਰ ਫਟਣ ਕਾਰਨ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ। ਇਸ ਘਟਨਾ ਵਿੱਚ 6 ਤੋਂ 7 ਲੋਕ ਜਖ਼ਮੀ ਹੋ ਗਏ ਹਨ| ਮਰਨ ਵਾਲੇ ਵਿਅਕਤੀ ਦੀ ਪਛਾਣ ਦੇਵੇਂਦਰ ਪ੍ਰਸਾਦ ਵਜੋਂ ਹੋਈ ਹੈ। ਐਡਵੋਕੇਟ ਹਰੀ ਪ੍ਰਸਾਦ ਜ਼ਖਮੀ ਹੋ ਗਏ ਹਨ। ਉਸ ਦਾ ਕਲਰਕ ਰੂਮ ਵੀ ਸੜ ਗਿਆ ਹੈ। ਇਸ ਘਟਨਾ ਵਿੱਚ ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕਰੀਬ ਛੇ ਤੋਂ ਸੱਤ ਲੋਕ ਜ਼ਖ਼ਮੀ ਹੋਏ ਹਨ।