Governance
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਵਿਸ਼ੇਸ਼ ਮੀਟਿੰਗ, ‘ਚ ਸ਼ਾਮਿਲ ਹੋਏ ਹਜ਼ਾਰਾਂ ਕਿਸਾਨ

ਲੁਧਿਆਣਾ ,12ਮਾਰਚ, (ਸੰਜੀਵ ਸੂਦ): ਲੁਧਿਆਣਾ, ‘ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ‘ਚ ਸੂਬੇ ਭਰ ਦੇ ਹਜ਼ਾਰਾਂ ਕਿਸਾਨਾਂ ਨੇ ਹਿੱਸਾ ਲਿਆ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ 18 ਮਾਰਚ ਨੂੰ ਪੂਰੇ ਦੇਸ਼ ਦੇ ਕਿਸਾਨ ਦਿੱਲੀ ਜੰਤਰ-ਮੰਤਰ ਤੇ ਕੇਂਦਰ ਸਰਕਾਰ ਦੇ ਖ਼ਿਲਾਫ ਧਰਨਾ ਪ੍ਰਦਰਸ਼ਨ ਕਰਨਗੇ।
ਉਹਨਾਂ ਨੇ ਦੋਸ਼ ਲਗਾਇਆ ਕਿ ਸਰਕਾਰ ਦੇ ਵੱਲੋਂ ਫਸਲਾਂ ਦੇ ਖਰੀਦ ਰੇਟ ਨੂੰ ਤੋੜਿਆ ਜਾ ਰਿਹਾ ਹੈ ਜਿਸ ਦਾ ਉਹ ਡੱਟ ਕੇ ਵਿਰੋਧ ਕਰ ਰਹੇ ਹਨ ਤੇ ਨਾਲ ਹੀ ਉਹਨਾਂ ਨੇ ਬੇਮੌਸਮੀ ਬਰਸਾਤ ਦੇ ਕਾਰਣ ਹੋਇਆ ਫਸਲਾਂ ਦੇ ਨੁਕਸਾਨ ਦਾ ਮੁਆਵਜਾ ਦੇਣ ਦੀ ਵੀ ਮੰਗ ਕੀਤੀ ਹੈ।