Punjab
ਪਟਿਆਲਾ ਦੇ 12 ਸਕੂਲਾਂ ਨੂੰ ਬੰ.ਬ ਨਾਲ ਉਡਾਉਣ ਦੀ ਧ.ਮ.ਕੀ
ਪਟਿਆਲਾ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ ਹੈ। ਧਮਕੀ ਮਿਲਦੇ ਹੀ ਸਕੂਲ ਪ੍ਰਸ਼ਾਸਨ ਅਤੇ ਪੁਲਿਸ ਤੁਰੰਤ ਐਕਸ਼ਨ ਵਿੱਚ ਆ ਗਏ। ਬੱਚਿਆਂ ਨੂੰ ਸੁਰੱਖਿਅਤ ਤੌਰ ‘ਤੇ ਸਕੂਲਾਂ ਤੋਂ ਬਾਹਰ ਕੱਢਿਆ ਗਿਆ ਅਤੇ ਪੂਰੇ ਇਲਾਕੇ ਨੂੰ ਖਾਲੀ ਕਰਵਾ ਦਿੱਤਾ ਗਿਆ।
YPS, ਭੁਪਿੰਦਰ ਇੰਟਰਨੈਸ਼ਨਲ ਸਕੂਲ ਸਮੇਤ ਕਈ ਸਕੂਲਾਂ ਨੂੰ ਧਮਕੀ ਮਿਲੀ ਹੈ। ਧਮਕੀ ਤੋਂ ਬਾਅਦ ਸਕੂਲਾਂ ਨੂੰ ਤੁਰੰਤ ਕਰਵਾਇਆ ਗਿਆ ਖਾਲੀ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ।ਬੰਬ ਸਕੁਆਡ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ,
ਹਾਲਾਂਕਿ ਹੁਣ ਤੱਕ ਕੋਈ ਵੀ ਸੰਦੇਹਜਨਕ ਚੀਜ਼ ਨਹੀਂ ਮਿਲੀ।
ਮੁੱਢਲੀ ਜਾਣਕਾਰੀ ਮੁਤਾਬਕ ਇਹ ਧਮਕੀਆਂ ਈਮੇਲ ਰਾਹੀਂ ਭੇਜੀਆਂ ਗਈਆਂ ਹਨ, ਜਿਸ ਦੀ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਇਸ ਘਟਨਾ ਨਾਲ ਮਾਪਿਆਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ।
