Punjab
ਤਿੰਨ ਸਕੂਲਾਂ ਨੂੰ ਬੰ.ਬ ਨਾਲ ਉਡਾਉਣ ਦੀ ਧ.ਮ.ਕੀ
PUNJAB : ਲੁਧਿਆਣਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਹਿਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।

ਜਾਣਕਾਰੀ ਮੁਤਾਬਕ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ।ਧਮਕੀ ਮਿਲਣ ਤੋਂ ਬਾਅਦ ਸਕੂਲ ਖਾਲੀ ਕਰਵਾਏ ਗਏ ਹਨ ਤੁਰੰਤ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ। ਸਕੂਲਾਂ ਦੀ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਬੰਬ ਸਕੁਆਡ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਰੂਰੀ ਕਦਮ ਚੁੱਕੇ ਗਏ ਹਨ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
