Connect with us

Punjab

ਗੁਰਦਾਸਪੁਰ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Published

on

ਵੱਡੀ ਖ਼ਬਰ ਗੁਰਦਾਸਪੁਰ ਤੋਂ ਸਾਹਮਣੇ ਆਈਹੈ, ਜਿੱਥੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਨਾਲ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਹ ਧਮਕੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦੀ ਈ-ਮੇਲ ਰਾਹੀਂ ਮਿਲੀ ਹੈ, ਜਿਸ ਵਿਚ ਚਾਰ ਸਕੂਲਾਂ ਦਾ ਜ਼ਿਕਰ ਕੀਤਾ ਗਿਆ ਹੈ।ਇਸ ਦੇ ਚੱਲਦਿਆਂ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰਦਾਸਪੁਰ ਦੇ ਸਕੂਲਾਂ ਅੰਦਰ ਛੁੱਟੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਪ੍ਰਬੰਧਕੀ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।

ਇੱਥੇ ਦੱਸ ਦੇਈਏ ਕਿ ਧਮਕੀ ਵਿੱਚ ਕਲਾਨੌਰ ਰੋਡ ’ਤੇ ਸਥਿਤ ਜਿਆ ਲਾਲ ਮਿੱਤਲ ਸਕੂਲ, ਗੁਰਦਾਸਪੁਰ ਪਬਲਿਕ ਸਕੂਲ, ਜਵਾਹਰ ਨਵੋਦਿਆ ਸਕੂਲ ਅਤੇ ਟ੍ਰਿੰਨਟੀ ਸਕੂਲ ਦਾ ਜ਼ਿਕਰ ਕੀਤਾ ਗਿਆ। ਇੱਥੇ ਦੱਸ ਦੇਈਏ ਕਿ ਈਮੇਲ ‘ਚ ਲਿਖਿਆ ਗਿਆ ਕਿ ਦੁਪਹਿਰ 1 ਵਜੇ ਤੱਕ ਸਕੂਲਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਧਮਕੀ ਮਿਲਦੇ ਹੀ ਪ੍ਰਸ਼ਾਸਨ ਅਤੇ ਪੁਲਿਸ ਹਰਕਤ ਵਿੱਚ ਆ ਗਏ। ਸਕੂਲ ਪ੍ਰਬੰਧਕਾਂ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਅਤੇ ਸਾਰੇ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਘਰ ਭੇਜਿਆ ਗਿਆ।