Connect with us

Punjab

ਪੁਲਿਸ ‘ਤੇ ਹਮਲਾ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

Published

on

PUNJAB : ਜਲੰਧਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ| ਬੀਤੇ ਦਿਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਘਰ ‘ਚ ਨਸ਼ਾ ਚੱਲ ਰਿਹਾ ਹੈ ਅਤੇ ਇਹ ਬੱਚੇ ਨਸ਼ੇ ਦੇ ਆਦੀ ਹਨ,ਕੱਲ੍ਹ ਪਤਾਰਾ ਪੁਲੀਸ ਨਸ਼ਾ ਵੇਚਣ ਵਾਲਿਆਂ ਦੇ ਘਰਾਂ ’ਤੇ ਛਾਪੇਮਾਰੀ ਕਰਨ ਗਈ ਸੀ ਕਿ ਉਨ੍ਹਾਂ ਪੁਲੀਸ ’ਤੇ ਹਮਲਾ ਕੀਤਾ ਹੈ। | ਜਿਸ ‘ਚ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ । ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ । ਜਿਸ ਤੋਂ ਬਾਅਦ ਪੁਲਿਸ ਨੇ ਕੱਲ੍ਹ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਆਦਮਪੁਰ ਸੁਮਿਤ ਸੂਦ ਨੇ ਦੱਸਿਆ ਕਿ ਕੱਲ੍ਹ ਸਾਡੀ ਟੀਮ ਰੇਡ ਕਰਨ ਗਈ ਸੀ। ਸਾਹਮਣੇ ਆਇਆ ਕਿ ਇਹ ਸਾਰੇ ਲੋਕ ਉਥੇ ਮਿਲ ਕੇ ਨਸ਼ੇ ਕਰਦੇ ਹਨ। ਲੋਕਾਂ ਨੇ ਪੁਲਸ ਟੀਮ ‘ਤੇ ਹਮਲਾ ਕਰ ਦਿੱਤਾ ਸੀ|

ਹਮਲਾ ਕਰਨ ਵਾਲੇ ਮੁਲਜ਼ਮ ਕਾਬੂ

ਜਲੰਧਰ ਦੇ ਪਤਾਰਾ ਪੁਲਿਸ ‘ਤੇ ਹਮਲਾ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਅੱਜ ਯਾਨੀ 22 ਮਈ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ ਅਤੇ ਬਾਕੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।