Connect with us

Punjab

ਪੰਜਾਬ-ਹਰਿਆਣਾ ‘ਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ

Published

on

weather forcast

26 ਫਰਵਰੀ 2024: ਮੌਸਮ ਵਿਭਾਗ ਨੇ 26 ਤੋਂ 27 ਫਰਵਰੀ ਦਰਮਿਆਨ ਪੰਜਾਬ-ਹਰਿਆਣਾ ਵਿੱਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਿਕ ਲੁਧਿਆਣਾ, ਪਟਿਆਲਾ, ਜਲੰਧਰ, ਮੋਗਾ ਸਣੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ| ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ। ਹਾਲਾਂਕਿ ਮੰਗਲਵਾਰ ਨੂੰ ਮੌਸਮ ਸਾਫ਼ ਹੋ ਜਾਵੇਗਾ, ਜਿਸ ਤੋਂ ਬਾਅਦ 1 ਤੋਂ 2 ਮਾਰਚ ਨੂੰ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ ‘ਚ ਮੌਸਮ ਮਾਹਿਰਾਂ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਅਸਾਮ, ਬਿਹਾਰ, ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਦੱਖਣੀ ਛੱਤੀਸਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।