Punjab
ਪੰਜਾਬ ‘ਚ ਮੁੜ ਤੋਂ ਬਦਲਿਆ ਦਫ਼ਤਰਾਂ ਦਾ ਸਮਾਂ! ਜਾਣੋ ਕਦੋ ਤੋਂ ਹੋਵੇਗਾ ਲਾਗੂ..

Chandigarh 13 july 2023: ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ ਮੁੜ ਤੋਂ ਬਦਲਿਆ ਜਾ ਸਕਦਾ ਹੈ। ਦਰਅਸਲ, ਪੰਜਾਬ ਸਰਕਾਰ ਨੇ ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ 15 ਜੁਲਾਈ ਤੱਕ ਸਵੇਰੇ 7.30 ਤੋਂ ਦੁਪਹਿਰ 2 ਵਜੇ ਤੱਕ ਦਾ ਸਮਾਂ ਕਰ ਦਿੱਤਾ ਸੀ, ਪਰ ਹੁਣ ਸੋਮਵਾਰ ਤੋਂ ਇਹ ਸਮਾਂ ਮੁੜ ਤੋਂ ਬਦਲਿਆ ਗਿਆ ਹੈ ਜੋ ਕਿ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋ ਦਾ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਅਜੇ ਤੱਕ, ਰਸਮੀ ਆਦੇਸ਼ ਜਾਰੀ ਨਹੀਂ ਕੀਤੇ ਗਏ ਹਨ।
ਉਥੇ ਹੀ ਦੱਸ ਦੇਈਏ ਕਿ ਮੁੱਖ ਮੰਤਰੀ ਵੱਲੋਂ ਗਰਮੀਆਂ ਵਿੱਚ ਬਿਜਲੀ ਦੀ ਕਿੱਲਤ ਤੋਂ ਬਚਣ ਲਈ ਉਪਰੋਕਤ ਫੈਸਲਾ ਲਿਆ ਗਿਆ ਹੈ, ਓਥੇ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਹ ਫੈਸਲਾ ਵਿਦੇਸ਼ਾਂ ਦੀ ਤਰਜ਼ ‘ਤੇ ਲਿਆ ਗਿਆ ਹੈ। ਇਸ ਦੇ ਨਾਲ ਹੀ ਭਾਰਤ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਯਤਨ ਸੀ।