Punjab
ਵਧੇਰੀ ਗਰਮੀ ਹੋਣ ਕਾਰਨ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਬਦਲਿਆ ਦਾ ਸਮਾਂ
PUNJAB : ਸਕੂਲਾਂ ਦੇ ਵਿਦਿਆਰਥੀਆਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ| ਕੜਾਕੇ ਦੀ ਗਰਮੀ ਕਾਰਨ ਵਿਦਿਆਰਥੀਆਂ ਨੂੰ ਸਕੂਲ ਜਾਣ ‘ਚ ਪਰੇਸ਼ਾਨੀ ਆ ਰਹੀ ਸੀ| ਇਸ ਕਰਕੇ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕਰ ਦਿੱਤਾ ਹੈ|
ਸੂਬੇ ‘ਚ ਪੈ ਰਹੀ ਕਹਿਰ ਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਕਰਕੇ 20.05.2024 ਤੋਂ 31.05.2024 ਤੱਕ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਸਵੇਰੇ 7.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਬਦਲ ਦਿੱਤਾ ਹੈ, ਜਿਸ ਕਾਰਨ ਹੁਣ ਸਕੂਲ ਸਵੇਰੇ 7 ਵਜੇ ਖੁੱਲ੍ਹਣਗੇ।ਸਮਾਂ ਬਦਲਣ ਤੋਂ ਪਹਿਲਾ ਸਵੇਰੇ 8 ਵਜੇ ਦਾ ਸਕੂਲ ਖੁੱਲ੍ਹਣ ਦਾ ਸਮਾਂ ਸੀ |
ਦੱਸ ਦੇਈਏ ਕਿ ਮਈ ਦੇ ਅੱਧ ਵਿੱਚ ਹੀ ਕੜਕਦੀ ਧੁੱਪ ਕਾਰਨ ਸਕੂਲੀ ਬੱਚੇ ਪ੍ਰੇਸ਼ਾਨ ਹੋ ਰਹੇ ਸਨ। ਤਾਪਮਾਨ ਵਧਣ ਕਾਰਨ ਸਕੂਲੀ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਪਾਰਾ 44 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਜ਼ਿਆਦਾਤਰ ਲੋਕ ਦੁਪਹਿਰ ਵੇਲੇ ਬਾਹਰ ਨਿਕਲਣ ਤੋਂ ਕੰਨੀ ਕਤਰਾਉਣ ਲੱਗੇ ਹਨ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ 20 ਮਈ ਤੋਂ ਬਦਲ ਕੇ 31 ਮਈ ਕਰ ਦਿੱਤਾ ਹੈ।