Connect with us

Punjab

1 ਅਪ੍ਰੈਲ ਤੋਂ ਬਦਲਿਆ ਪੰਜਾਬ ਸਕੂਲਾਂ ਦਾ ਸਮਾਂ

Published

on

GOVERNMENT SCHOOLS TIMING: ਪੰਜਾਬ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਗਿਆ ਹੈ।

ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਅਨੁਸਾਰ ਅੱਜ ਤੋਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਸਤੰਬਰ ਤੱਕ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਸੀ।