National
ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਟਾਈਟਲਰ ‘ਤੇ ਅੱਜ ਹੋਣਗੇ ਦੋਸ਼ ਆਇਦ
ਦਿੱਲੀ 11ਸਤੰਬਰ 2023: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵੱਲੋਂ ਅੱਜ (11 ਸਤੰਬਰ) ਨੂੰ ਦੋਸ਼ ਆਇਦ ਕੀਤੇ ਜਾਣ ਦੀ ਸੰਭਾਵਨਾ ਹੈ। ਟਾਈਟਲਰ ‘ਤੇ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਦੰਗਿਆਂ ਨੂੰ ਭੜਕਾਉਣ ਦਾ ਦੋਸ਼ ਹੈ, ਜਿਸ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।
ਇਸ ਮਾਮਲੇ ਦੀ ਆਖਰੀ ਸੁਣਵਾਈ 6 ਸਤੰਬਰ ਨੂੰ ਹੋਈ ਸੀ। ਫਿਰ ਅਦਾਲਤ ਵਿਚ ਟਾਈਟਲਰ ਦੇ ਵਕੀਲ ਮਨੂ ਸ਼ਰਮਾ ਨੇ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ (ਏ. ਸੀ. ਐੱਮ. ਐੱਮ.) ਵਿਧੀ ਗੁਪਤਾ ਆਨੰਦ ਨੂੰ ਦੱਸਿਆ ਕਿ ਸੀਬੀਆਈ ਨੇ ਅਜੇ ਤੱਕ ਉਸ ਨੂੰ ਕੇਸ ਨਾਲ ਸਬੰਧਤ ਸਾਰੇ ਦਸਤਾਵੇਜ਼ ਨਹੀਂ ਦਿੱਤੇ ਹਨ। ਇਸ ਸਬੰਧੀ ਸੀਬੀਆਈ ਵੱਲੋਂ ਦਿੱਤਾ ਗਿਆ ਜਵਾਬ ਵੀ ਸਹੀ ਨਹੀਂ ਹੈ।
ਇਸ ’ਤੇ ਏਸੀਐਮਐਮ ਨੇ ਸੀਬੀਆਈ ਵੱਲੋਂ ਕੇਸ ਨਾਲ ਸਬੰਧਤ ਦਸਤਾਵੇਜ਼ ਮੁਹੱਈਆ ਕਰਾਉਣ ਦੇ ਮੁੱਦੇ ’ਤੇ ਬਹਿਸ ਕਰਨ ਲਈ ਕੇਸ ਦੀ ਸੁਣਵਾਈ 11 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਸੀ।