Punjab
ਜਮੀਨ ਹੇਠਲਾ ਪਾਣੀ ਬਚਾਉਣ ਦੇ ਲਈ ਨਹਿਰੀ ਵਿਭਾਗ ਹੋਇਆ ਪੱਬਾਂ ਭਾਰ
29 ਨਵੰਬਰ 2023: ਪੰਜਾਬ ਦਾ ਕਿਸਾਨ ਜਿਸ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ ਅਤੇ ਇਸ ਅੰਨਦਾਤਾ ਵਲੋਂ ਖੇਤਾਂ ਦੀ ਸਿੰਚਾਈ ਦੇ ਲਈ ਲਗਾਤਾਰ ਜਮੀਨ ਹੇਠਲਾ ਪਾਣੀ ਵਰਤਿਆ ਜਾ ਰਿਹਾ ਹੈ ਜਿਸ ਨਾਲ ਭਵਿੱਖ ਵਿਚ ਪਾਣੀ ਦੀ ਕਿੱਲਤ ਦਾ ਸਾਮਣਾ ਕਰਨਾ ਪੈ ਸਕਦਾ ਹੈ ਪਰ ਹੁਣ ਪੰਜਾਬ ਸਰਕਾਰ ਵਲੋਂ ਮੁੜ ਇਕ ਬਾਰ ਨਹਿਰੀ ਪਾਣੀ ਰਾਹੀਂ ਖੇਤਾਂ ਦੀ ਸਿੰਚਾਈ ਨੂੰ ਯਕੀਨੀ ਬਣਾਉਣ ਦੇ ਲਈ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਜਮੀਨ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ ਜਿਸ ਦੇ ਲਈ ਸੂਬਾ ਸਰਕਾਰ ਵਲੋਂ ਮੁੜ ਇਕ ਬਾਰ ਸਿੰਚਾਈ ਦੇ ਲਈ ਕੁਲਾਂ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਦੀਆਂ ਜ਼ਮੀਨਾਂ ਤਕ ਨਹਿਰੀ ਪਾਣੀ ਪਹੁੰਚ ਸਕੇ ਜਿਸ ਨਾਲ ਉਹ ਆਪਣੇ ਖੇਤਾਂ ਦੀ ਸਿੰਚਾਈ ਕਰ ਸਕਣ। ਇਸ ਸਬੰਧੀ ਜਦ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਕਿਸਾਨਾਂ ਤਕ ਸਿੰਚਾਈ ਲਈ ਪਾਣੀ ਪਹੁੰਚਾਉਣ ਦੇ ਲਈ ਵਿਭਾਗ ਵਲੋਂ ਕੁਲਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਇਸ ਫੀਡਰ ਤੇ 3 ਕਿਲੋਮੀਟਰ ਤਕ ਕੁਲ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।