Punjab
ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਲਈ ਅੱਜ 10 ਮੰਤਰੀਆਂ ਨੇ ਸਹੁੰ ਚੁੱਕੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਲਈ ਅੱਜ 10 ਮੰਤਰੀਆਂ ਨੇ ਸਹੁੰ ਚੁੱਕੀ ਹੈ।ਮੰਤਰੀ ਬਣਨ ਵਾਲਿਆਂ ’ਚ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਜੀਤ ਕੌਰ, ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਹੈ- ‘ਅੱਜ ਪੰਜਾਬ ਦੇ ਨਵੇਂ ਮੰਤਰੀ ਮੰਡਲ ਨੇ ਸਹੁੰ ਚੁੱਕੀ ਅਤੇ ਨਾਲ਼ ਹੀ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦਾ ਵੀ ਪ੍ਰਣ ਲਿਆ। ਸਾਰੇ ਨਵੇਂ ਮੰਤਰੀਆਂ ਨੂੰ ਸ਼ੁਭਕਾਮਨਾਵਾਂ। ਸਾਨੂੰ ਮਿਲ਼ ਕੇ ਪੰਜਾਬ ਦੇ 3 ਕਰੋੜ ਲੋਕਾਂ ਲਈ ਪੂਰੀ ਇਮਾਨਦਾਰੀ ਨਾਲ਼ ਕੰਮ ਕਰਨਾ ਹੈ, ਪੰਜਾਬ ਨੂੰ ਫ਼ਿਰ ਤੋਂ ਸੁਨਿਹਰਾ ਬਣਾਉਣਾ ਹੈ।