punjab
ਅੱਜ ਪੰਜਾਬ ਸਰਕਾਰ ਦੇ ਪੂਰੇ ਹੋਏ 2 ਸਾਲ, ਜਲਦ ਹੀ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਟੇਕਣਗੇ ਮੱਥਾ

Aam Aadmi Party: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਕਾਰਜਕਾਲ ਨੂੰ 2 ਸਾਲ ਪੂਰੇ ਹੋ ਗਏ ਹਨ। ਕੁਝ ਸਮੇਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮੱਥਾ ਟੇਕਣਗੇ। ਇਸ 2 ਸਾਲ ‘ਚ ਮਾਨ ਸਰਕਾਰ ਨੇ ਲੋਕਾਂ ਨੂੰ ਬਹੁਤ ਸੁਵਿਧਾਵਾਂ ਦੇ ਦਿੱਤੀਆਂ ਹਨ | ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ 2022 ਨੂੰ ਯਾਨੀ ਅੱਜ ਤੋਂ ਦੋ ਸਾਲ ਪਹਿਲਾਂ ਆਪਣੇ ਜੱਦੀ ਪਿੰਡ ਖਟਕਾਰਾ ਕਲਾ ਵਿੱਚ ਸਹੁੰ ਚੁੱਕੀ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਿਲ ਕਰਨ ਤੋਂ ਬਾਅਦ ਉਹਨਾਂ ਦੀ ਪਾਰਟੀ ਸੱਤਾ ਵਿੱਚ ਆਈ ਸੀ
ਮਾਨ ਸਰਕਾਰ ਨੇ ਦੋ ਸਾਲਾਂ ਦੇ ਕਾਰਜਕਾਲ ‘ਚ ਆਪਦੇ ਕਈ ਵਾਅਦੇ ਪੂਰੇ ਕੀਤੇ ਹਨ | ਜਿਵੇਂ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ, ਸਸਤੀ ਰੇਤ, ਨੌਜਵਾਨਾਂ ਨੂੰ ਰੁਜ਼ਗਾਰ, ਘਰ-ਘਰ ਰਾਸ਼ਨ ਸਕੀਮ ਲਿਆਂਦੀ। ਕਈ ਦਹਾਕਿਆਂ ਤੋਂ ਸੂਬੇ ਦੇ ਸਿਆਸਤਦਾਨਾਂ ਅਤੇ ਗੈਰ-ਸਿਆਸਤਦਾਨਾਂ ਵੱਲੋਂ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਾ ਕੀਤਾ ਹੋਇਆ ਜਿਸ ਵਿਚੋਂ ਸਰਕਾਰ 12 ਹਜ਼ਾਰ ਏਕੜ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਛੁੱਡਵਾਏ ਹਨ।
ਪੰਜਾਬ ਵਿੱਚ 829 ਮੁਹੱਲਾ ਕਲੀਨਿਕ ਖੋਲ੍ਹੇ ਗਏ। 80 ਦਵਾਈਆਂ ਅਤੇ 38 ਡਾਇਗਨੌਸਟਿਕ ਟੈਸਟ ਮੁਫ਼ਤ ਹਨ। 1 ਕਰੋੜ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਡਾਕਟਰਾਂ ਅਤੇ ਨਰਸਾਂ ਸਮੇਤ ਪੈਰਾਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇਗੀ।