Connect with us

National

ਅੱਜ ਦਿੱਲੀ ‘ਚ ‘AAP’ ਦਾ ਹੱਲਾ ਬੋਲ, ਬੀਜੇਪੀ ਖਿਲਾਫ ਖੋਲ੍ਹਿਆ ਮੋਰਚਾ

Published

on

2 ਫਰਵਰੀ 2024: ਕੌਮੀ ਰਾਜਧਾਨੀ ਦਿੱਲੀ ‘ਚ ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ ਮੇਅਰ ਚੋਣਾਂ ‘ਚ ਹੋਈ ਕਥਿਤ ਧਾਂਦਲੀ ਦੇ ਖਿਲਾਫ ਦਿੱਲੀ ‘ਚ ਭਾਜਪਾ ਦੇ ਮੁੱਖ ਦਫ਼ਤਰ ਨੇੜੇ ਪ੍ਰਦਰਸ਼ਨ ਕਰ ਰਹੀ ਹੈ, ਇਹ ਪ੍ਰਦਰਸ਼ਨ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਕੀਤਾ ਜਾਵੇਗਾ,ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ,’ਆਪ’ ਨੇ ਇਲਜ਼ਾਮ ਲਾਇਆ ਕਿ ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਚੋਣ ਪ੍ਰਣਾਲੀ ਨੂੰ ਤਬਾਹ ਕਰ ਰਹੀ ਹੈ | AAP ਦੇ ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ਪੁਲਿਸ ਵੀ ਅਲਰਟ ‘ਤੇ ਹੈ , ਦਿੱਲੀ ਪੁਲਿਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ,ਪੁਲਿਸ ਨੂੰ ਦਿੱਲੀ ਦੇ ਕਈ ਇਲਾਕਿਆਂ ਅਤੇ ਪੰਜਾਬ ਤੋਂ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਆਉਣ ਦੀ ਸੂਚਨਾ ਮਿਲੀ ਹੈ, ਇਸੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਕਰੀਬ 1000 ਜਵਾਨ ਤਾਇਨਾਤ ਕੀਤੇ ਜਾਣਗੇ|