Punjab
ਅੱਜ ਹੈ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਲੱਗੀਆਂ ਰੌਣਕਾਂ
SRI GURU RAMDAS JI : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ ।
ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਤੜਕੇ ਤੜਕੇ ਹੀ ਸੰਗਤਾਂ ਦਾ ਮੱਥਾ ਟੇਕਣ ਨੂੰ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ।
ਇਸ ਮੌਕੇ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤੇ ਅਤੇ ਮਨ ਦੀ ਸ਼ਾਂਤੀ ਲਈ ਗੁਰੂ ਘਰ ‘ਚ ਅਰਦਾਸ ਕੀਤੀ। ਇਸ ਮੌਕੇ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਅਲੌਕਿਕ ਜਲੌਅ ਸਜਾਇਆ ਗਿਆ।
ਸਜਾਏ ਗਏ ਅਲੌਕਿਕ ਜਲੌਅ ‘ਚ ਬਹੁ-ਕੀਮਤੀ ਵਸਤੂਆਂ, ਜਿਨ੍ਹਾਂ ‘ਚ ਹੀਰੇ, ਸੋਨੇ-ਚਾਂਦੀ ਆਦਿ ਦਾ ਸਾਮਾਨ ਸੋਨੇ ਦੇ ਦਰਵਾਜ਼ੇ, ਚਾਂਦੀ ਪੰਜ ਤਸਲੇ ਆਦਿ ਸ਼ਾਮਲ ਕੀਤੇ ਗਏ ਹਨ। ਲੱਖਾਂ ਫੁੱਲਾਂਨਾਲ ਦਰਬਾਰ ਸਾਹਿਬ ਨੂੰ ਸਜਾਇਆ ਗਿਆ |ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਵੱਖ-ਵੱਖ ਰੰਗਾਂ ਦੇ ਫੁੱਲਾਂ ਨਾਲ ਕੀਤੀ ਗਈ ਸਜਾਵਟ ਸੰਗਤਾਂ ਦਾ ਮਨ ਮੋਹ ਰਹੀ ਹੈ। ਪ੍ਰਕਾਸ ਪੁਰਬ ਦੇ ਮੌਕੇ ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ।