Punjab
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਹੈ ਜਨਮਦਿਨ,ਰਾਜਾ ਵੜਿੰਗ ਨੇ ਟਵਿੱਟਰ ਅਕਾਊਂਟ ਤੇ ਪਾਈ ਭਾਵੁਕ ਪੋਸਟ…

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਮੰਨਿਆ ਜਾਂਦਾ ਹੈ ਕਿ ਉਹ ਹੁਣ ਸਾਡੇ ਵਿੱਚ ਨਹੀਂ ਰਹੇ ਪਰ ਫਿਰ ਵੀ ਉਹਨਾਂ ਲੋਕਾ ਦੇ ਦਿਲਾਂ ਚ ਇਹਨੀ ਜਗ੍ਹਾ ਹੈ। ਕੀ ਅੱਜ ਵੀ ਉਹਨਾਂ ਨੂੰ ਹਰ ਕੋਈ ਯਾਦ ਕਰ ਰਿਹਾ ਹੈ ਤੇ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।ਓਥੇ ਹੀ ਅੱਜ ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਟਵਿੱਟਰ ਖਾਤੇ ਉਤੇ ਪੋਸਟ ਪਾ ਕੇ ਲਿਖਿਆ ਹੈ ਕਿ ਅੱਜ ਸਾਡੇ ਬਹੁਤ ਹੀ ਹਰਮਨ ਪਿਆਰੇ ਗਾਇਕ ਅਤੇ ਕਾਂਗਰਸ ਪਾਰਟੀ ਦੇ ਮੈਂਬਰ ਮੇਰੇ ਭਰਾ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦਾ ਜਨਮ ਦਿਨ ਹੈ। ਅੱਜ ਬੇਹੱਦ ਦੁੱਖ ਦੀ ਗੱਲ ਹੈ ਕਿ ਉਹ ਸਾਡੇ ਵਿੱਚ ਮੌਜੂਦ ਨਹੀਂ ਹੈ। ਪਰ ਸਿੱਧੂ ਸਾਡੇ ਅਤੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਹਮੇਸ਼ਾ ਵੱਸਦੇ ਰਹਿਣਗੇ। ਅਸੀਂ ਉਨ੍ਹਾਂ ਦੇ ਪਰਿਵਾਰ ਨਾਲ ਹਮੇਸ਼ਾ ਖੜ੍ਹੇ ਸੀ ਅਤੇ ਖੜੇ ਰਹਾਂਗੇ ਅਤੇ ਉਨ੍ਹਾਂ ਦੇ ਕਤਲ ਦੇ ਇਨਸਾਫ਼ ਲਈ ਹਮੇਸ਼ਾ ਲੜਦੇ ਰਹਾਂਗੇ।
