Connect with us

Religion

ਸ਼ਹੀਦੀ ਜੋੜ ਮੇਲ ਦਾ ਅੱਜ ਦੂਸਰਾ ਦਿਨ ,ਵੱਡੀ ਗਿਣਤੀ ‘ਚ ਪਹੁੰਚ ਰਹੀ ਸੰਗਤ

Published

on

27 ਦਸੰਬਰ 2023: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜਗਤ ਮਾਤਾ ਗੁਜਰ ਕੌਰ ਜੀ ਦੀ ਅਦੂਤੀ ਤੇ ਲਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲਗਨ ਵਾਲੇ ਸਲਾਨਾ ਸ਼ਹੀਦੀ ਜੋੜ ਮੇਲ ਦਾ ਅੱਜ ਦੂਸਰਾ ਦਿਨ ਹੈ ਅਤੇ ਦੂਸਰੇ ਦਿਨ ਵੀ ਸੰਗਤਾਂ ਵੱਡੀ ਗਿਣਤੀ ਵਿੱਚ ਗੁਰੂ ਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਤੇ ਨਤਮਸਤਕ ਹੋ ਕੇ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰ ਰਹੀਆਂ ਹਨ।। ਗਹਿਰੀ ਧੁੰਦ ਦੇ ਬਾਵਜੂਦ ਵੀ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋਇਆ ਜਾ ਰਿਹਾ ਹੈ ਛੋਟੇ ਬੱਚੇ ਬਜ਼ੁਰਗ ਸਾਰੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਲਾਈਨਾਂ ਵਿੱਚ ਲੱਗੇ ਹੋਏ ਹਨ। ਤੇ ਸਤਿਨਾਮ ਸ਼੍ਰੀ ਵਾਹਿਗੁਰੂ ਜੀ ਦੇ ਨਾਮ ਦੇ ਜਾਪ ਸੰਗਤਾਂ ਵੱਲੋਂ ਕੀਤੇ ਜਾ ਰਹੇ ਹਨ ਇਸੇ ਤਰ੍ਹਾਂ ਸ਼ਹੀਦੀ ਜੋੜ ਮਹਿਲ ਦੇ ਅਖੀਰਲੇ ਦਿਨ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ।