Connect with us

Punjab

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਹੈ ਤੀਜੀ ਬਰਸੀ

Published

on

SIDHU MOOSEWALA : ਗਾਇਕ ਸ਼ੁਭਦੀਪ ਸਿੰਘ ਮੂਸੇਵਾਲਾ ਵਾਲਾ ਭਾਵੇਂ ਇਸ ਦੁਨੀਆ ਵਿੱਚ ਨਹੀਂ ਹੈ ਪਰ ਉਹ ਆਪਣੀਆਂ ਲਿਖਤਾਂ ਤੇ ਬੋਲਾਂ ਰਾਹੀਂ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਅੰਦਰ ਜਿਉਂਦਾ ਹੈ। ਟਿੱਬਿਆਂ ਦੇ ਪੁੱਤ ਸਿੱਧੂ ਮੂਸੇਵਾਲਾ ਨੂੰ ਸਰੀਰਕ ਤੋਰ ‘ਤੇ ਗਏ ਨੂੰ ਭਾਵੇਂ ਅੱਜ ਤਿੰਨ ਸਾਲ ਹੋ ਗਏ ਹਨ ਪਰ ਸਮਾਜ ਨੂੰ ਸ਼ੀਸ਼ਾ ਦਿਖਾਉਣ ਵਾਲੇ ਗੀਤਾਂ ਰਾਹੀਂ ਅੱਜ ਵੀ ਪ੍ਰਸ਼ੰਸਕਾਂ ਦੇ ਮਨਾਂ ਵਿੱਚ ਵਸ ਰਿਹਾ ਹੈ।

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ ਤਿੰਨ ਸਾਲ ਹੋ ਗਏ ਹਨ। ਉਨ੍ਹਾਂ ਨੂੰ ਯਾਦ ਕਰਕੇ ਅੱਜ ਉਨ੍ਹਾਂ ਦੇ ਪਿੰਡ ਮਾਨਸਾ ‘ਚ ਉਨ੍ਹਾਂ ਦੀ ਬਰਸੀ ਮਨਾਈ ਜਾ ਰਹੀ ਹੈ। ਬਰਸੀ ਦੀ ਜਾਣਕਾਰੀ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਆਪਣੇ ਸੋਸ਼ਲ ਮੀਡੀਆ ‘ਤੇ ਦਿਤੀ ਸੀ। ਬਰਸੀ ਮੌਕੇ ਸਿੱਧੂ ਮੂਸੇਵਾਲਾ ਦੇ ਲੱਖਾਂ ਫੈਨਸ ਅਤੇ ਚਾਹੁਣ ਵਾਲੇ ਪਿੰਡ ਮੂਸਾ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ । ਸ਼੍ਰੀ ਸਹਿਜ ਪਾਠ ਦੇ ਭੋਗ ਰੱਖੇ ਜਾਣਗੇ।

ਬਰਸੀ ਦਾ ਸਮਾਂ

ਅੱਜ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਹੈ। ਇਹ ਬਰਸੀ ਮਾਨਸਾ ਦੇ ਪਿੰਡ ਮੂਸਾ ‘ਚ ਮਨਾਈ ਜਾ ਰਹੀ ਹੈ। ਬਰਸੀ ਦਾ ਸਮਾਂ ਸਵੇਰੇ 10 ਵਜੇ ਦਾ ਹੈ।

29 ਮਈ ਨੂੰ ਹੋਇਆ ਸੀ ਕਤਲ

ਮਸ਼ਹੂਰ ਗਾਇਕ ਦਾ 29 ਮਈ 2022 ਦੀ ਕਾਲੀ ਸ਼ਾਮ ਨੂੰ ਕਤਲ ਕਰ ਦਿੱਤਾ ਗਿਆ ਸੀ। 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਨੂੰ ਘੇਰ ਕੇ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ। ਜਿਸ ਮੌਕੇ ਸਿੱਧੂ ਦੀ ਮੌਤ ਹੋ ਗਈ।