World
ਅੱਜ ਪੁਤਿਨ ਸ਼ੀ ਜਿਨਪਿੰਗ ਨਾਲ ਰੂਸ-ਯੂਕਰੇਨ ਯੁੱਧ ਦੌਰਾਨ ਕਰਨਗੇ ਗੱਲਬਾਤ
ਰੂਸ-ਯੂਕਰੇਨ ਜੰਗ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਅਜਿਹੇ ਵਿੱਚ ਰੂਸ ਪਿੱਛੇ ਹਟਣ ਦੇ ਮੂਡ ਵਿੱਚ ਨਹੀਂ ਹੈ ਅਤੇ ਨਾ ਹੀ ਯੂਕਰੇਨ ਨੇ ਹਥਿਆਰ ਸੁੱਟਣ ਦਾ ਮਨ ਬਣਾਇਆ ਹੈ। ਹੁਣ ਖਬਰ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਸ਼ੁੱਕਰਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਗੱਲਬਾਤ ਕਰਨ ਜਾ ਰਹੇ ਹਨ।
ਹਾਲਾਂਕਿ ਦੋਹਾਂ ਨੇਤਾਵਾਂ ਵਿਚਾਲੇ ਇਹ ਗੱਲਬਾਤ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ, ਜਿਸ ‘ਚ ਦੁਵੱਲੇ ਅਤੇ ਖੇਤਰੀ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਪੁਤਿਨ ਯੂਕਰੇਨ ਯੁੱਧ ਅਤੇ ਦੋਹਾਂ ਦੇਸ਼ਾਂ ਵਿਚਾਲੇ ਵਪਾਰਕ ਸਬੰਧਾਂ ਵਰਗੇ ਮੁੱਦਿਆਂ ‘ਤੇ ਸ਼ੀ ਨਾਲ ਆਪਣੀ ਸਾਂਝੇਦਾਰੀ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਨ।