Connect with us

Punjab

ਅੱਜ, ਕੱਲ੍ਹ ਤੇ ਪਰਸੋਂ ਸਰਕਾਰੀ ਬੱਸਾਂ ਦੇ ਚੱਕੇ ਜਾਮ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

Published

on

ਚੜ੍ਹਦੇ ਸਾਲ 2025 ਦੇ ਪਹਿਲੇ ਮਹੀਨੇ ਜਨਵਰੀ ਵਿੱਚ ਲੋਕਾਂ ਨੂੰ ਬੱਸਾਂ ਦੇ ਵਿੱਚ ਸਫਰ ਕਰਨ ‘ਚ ਭਾਰੀ ਦਿੱਕਤਾਂ-ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਜੀ ਹਾਂ ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਜੇਕਰ ਤੁਸੀਂ ਰੋਜ਼ਾਨਾ ਹੀ ਕੰਮਕਾਜ ‘ਤੇ ਜਾਣ ਲਈ ਸਰਕਾਰੀ ਬੱਸ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਲਈ ਇਹ ਖਬਰ ਪੜ੍ਹਣੀ ਜ਼ਰੂਰੀ ਹੈ। ਦੱਸ ਦਈਏ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਲਈ ਪ੍ਰੇਸ਼ਾਨੀ ਝੱਲਣੀ ਪੈ ਸਕਦੀ ਹੈ। ਕਿਉਂਕਿ ਇਨ੍ਹਾਂ ਤਰੀਕਾਂ ਨੂੰ ਬੱਸ ਨਹੀਂ ਚੱਲਣਗੀਆਂ।

ਪਤਾ ਲੱਗਿਆ ਹੈ ਕਿ ਪੰਜਾਬ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ PRTC ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਕਰਕੇ 6 ਜਨਵਰੀ ਤੋਂ ਲੈ ਕੇ 8 ਜਨਵਰੀ ਤੱਕ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਦੱਸਣਯੋਗ ਹੈ ਕਿ ਪੰਜਾਬ ‘ਚ ਪੀਆਰਟੀਸੀ ਅਤੇ ਪਨਬਸ ਯੂਨੀਅਨ ਦੀ ਹੜਤਾਲ ਦੇ ਸੱਦੇ ਦਾ ਅਸਰ ਵੱਡਾ ਅਸਰ ਵੇਖਣ ਨੂੰ ਮਿਲ ਸਕਦਾ ਹੈ, ਕਿਉਂਕਿ ਪੰਜਾਬ ਸਰਕਾਰ ਦੇ ਬੇੜੇ ਵਿੱਚ ਇਸ ਸਮੇਂ 1300 ਪੀਆਰਟੀਸੀ ਅਤੇ 1700 ਪਨਬੱਸਾਂ ਚਲਦੀਆਂ ਹਨ, ਜਿਨ੍ਹਾਂ ਰਾਹੀਂ ਰੋਜ਼ਾਨਾ ਲੱਖਾਂ ਲੋਕ ਸਫ਼ਰ ਕਰਕੇ ਆਪਣੀ ਮੰਜਿਲ ‘ਤੇ ਪਹੁੰਚਦੇ ਹਨ, ਪਰ ਹੁਣ ਲਗਾਤਾਰ 3 ਦਿਨ ਇਨ੍ਹਾਂ ਬੱਸਾਂ ਦਾ ਚੱਕਾ ਜਾਮ ਰੱਖਿਆ ਜਾਵੇਗਾ। ਯੂਨੀਅਨ ਵੱਲੋਂ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਹ ਬੱਸਾਂ ਐਤਵਾਰ ਸ਼ਾਮ 5 ਜਨਵਰੀ ਨੂੰ ਬੱਸ ਸਟੈਂਡਾਂ ‘ਚ ਖੜੀਆਂ ਕਰ ਦਿੱਤੀਆਂ ਜਾਣ ਦੀ ਵੀ ਸਮੂਹ ਡਰਾਈਵਰ ਅਤੇ ਕੰਡਕਟਰਾਂ ਨੂੰ ਅਪੀਲ ਕੀਤੀ ਗਈ ਹੈ। ਇਸਤੋਂ ਇਲਾਵਾ ਪੰਜਾਬ ਤੋਂ ਬਾਹਰਲੇ ਰੂਟਾਂ ਵਾਲੀਆਂ ਬੱਸਾਂ ਨੂੰ ਵੀ ਰਾਤ 12 ਵਜੇ ਤੱਕ ਮੁੜ ਆਉਣ ਦੀ ਅਪੀਲ ਕੀਤੀ ਗਈ ਹੈ।

ਬੇਸ਼ੱਕ ਅੱਜ ਸਰਕਾਰੀ ਛੁੱਟੀ ਹੈ ਪਰ ਪੰਜਾਬ ਰੋਡ ਵਿੱਚ ਸਫਰ ਕਰਨ ਵਾਲੇ ਮੁਸਾਫਰਾਂ ਵਾਸਤੇ ਤਿੰਨ ਦਿਨਾਂ ਲਈ ਸਰਕਾਰੀ ਬੱਸਾਂ ਸਫਰ ਕਰਨਾ ਬਹੁਤ ਮੁਸ਼ਕਿਲ ਹੋਵੇਗਾ। ਹਾਲਾਂਕਿ ਅੱਜ ਹੜਤਾਲ ਦਾ ਪਹਿਲਾ ਦਿਨ ਹੈ। ਹੁਣ ਸਰਕਾਰ ਇਹਨਾਂ ਮੁਲਾਜ਼ਮਾਂ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਦਾ ਸੱਦਾ ਭੇਜਦੀ ਹੈ ਜਾਂ ਨਹੀਂ ਪਰ ਅੱਜ ਤੋਂ ਪੰਜਾਬ ਦੀਆਂ ਸੜਕਾਂ ਤੇ ਸਿਰਫ ਤੁਹਾਨੂੰ ਪ੍ਰਾਈਵੇਟ ਬੱਸਾਂ ਹੀ ਨਜ਼ਰ ਆਉਣਗੀਆਂ।