Punjab
ਅੱਜ ਤੋਂ ਹੀ ਕਿਸਾਨਾਂ ਵੱਲੋ ਕੀਤੇ ਜਾਣਗੇ ਟੋਲ ਪਲਾਜ਼ੇ ਫ੍ਰੀ, ਕਿਸਾਨ ਜਥੇਬੰਦੀਆਂ ਨੇ ਕਰਤਾ ਵੱਡਾ ਐਲਾਨ

ਪੰਜਾਬ: ਇਕ ਵਾਰ ਫਿਰ ਤੋਂ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਖਿਲਾਫ ਹੋ ਚੱਲਿਆ ਹਨ, ਤੁਹਾਨੂੰ ਦੱਸ ਦਈਏ ਕਿ ਪਿਛਲੇ ਕੁਝ-ਕੁ ਦਿਨਾਂ ਤੋਂ ਕਿਸਾਨਾਂ ਵਲੋਂ ਡੀ.ਸੀ ਦਫ਼ਤਰ ਦੇ ਬਾਹਰ ਵੱਡੀ ਗਿਣਤੀ ‘ ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ|ਜਿਸਨੂੰ ਦੇਖਦੇ ਹੁਣ ਕਿਸਾਨਾਂ ਵਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਇਕ ਮਹੀਨੇ ਲਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ|
ਤੁਹਾਨੂੰ ਦੱਸ ਦਈਏ ਕਿ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਕਿਸਾਨ ਡੀ.ਸੀ ਦਫਤਰ ਦੇ ਬਾਹਰ ਆਪਣੀਆਂ ਮੰਗਾ ਨੂੰ ਲੈ ਕੇ ਬੈਠੇ ਹੋਏ ਹਨ ਅਤੇ ਸਰਕਾਰ ਉਨ੍ਹਾਂ ਮੰਗਾਂ ਸਬੰਧੀ ਕੋਈ ਵੀ ਸਪੱਸ਼ਟ ਜਵਾਬ ਨਹੀਂ ਦੇ ਰਹੀ।
ਉਨ੍ਹਾਂ ਨਾਲ ਇਹ ਵੀ ਕਿਹਾ ਕਿ ਸਰਕਾਰ ਨੇ ਕਿਹਾ ਹੈ ਕਿ ਪੰਜਾਬ ਵਿੱਚੋਂ ਨਸ਼ਾ ਬੰਦ ਕਰਨ ਲਈ ਲਗਭਗ 5 ਸਾਲ ਦਾ ਸਮਾਂ ਲੱਗੇਗਾ ਅਤੇ ਇਸ ਤੋਂ ਇਲਾਵਾ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਬਾਰੇ ਵੀ ਹਜੇ ਤੱਕ ਕੋਈ ਵੀ ਸਪੱਸ਼ਟ ਜਵਾਬ ਨਹੀਂ ਦਿੱਤਾ ਜਾ ਰਿਹਾ।
ਟੋਲ ਪਲਾਜ਼ਾ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਤਨਖਾਹ ਨਾ ਰੋਕੀ ਜਾਵੇ
ਤੁਹਾਨੂੰ ਦੱਸ ਦਈਏ ਕਿ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਇਹ ਵੀ ਕਿਹਾ ਕਿ ਹੁਣ ਕਿਸਾਨਾਂ ਵੱਲੋਂ 15 ਦਸੰਬਰ ਤੋਂ ਇੱਕ ਮਹੀਨੇ ਤੱਕ ਪੰਜਾਬ ਦੇ 11ਜ਼ਿਲ੍ਹਿਆਂ ਦੇ 18 ਟੋਲ ਪਲਾਜ਼ਿਆਂ ਉੱਤੇ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਇਨ੍ਹਾਂ ਨੂੰ ਬੰਦ ਕਰਵਾਇਆ ਜਾਵੇਗਾ।
ਇਸ ਦੇ ਨਾਲ ਹੀ ਉਨਾਂ ਕਿਹਾ ਕਿ ਇਹ ਜੋ ਟੋਲ ਪਲਾਜ਼ੇ ਹਨ ਸਵੇਰੇ 11ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਹੀ ਬੰਦ ਕੀਤੇ ਜਾਣਗੇ। ਇਸਦੇ ਦੌਰਾਨ ਹੀ ਉਹਨਾਂ ਕਿਹਾ ਕਿ ਜੇ ਟੋਲ ਪਲਾਜ਼ਾ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਤਨਖਾਹ ਰੋਕੀ ਗਈ ਤਾਂ ਉਹਨਾਂ ਲਈ ਵੀ ਸੰਘਰਸ਼ ਕਰਾਂਗੇ।