Punjab
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਇਸ ਦਿਨ ਕੱਢਿਆ ਜਾ ਰਿਹਾ ਟਰੈਕਟਰ ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ 26 ਜਨਵਰੀ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਯੂਨਾਈਟਿਡ ਕਿਸਾਨ ਮੋਰਚਾ ਵੱਲੋਂ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਅਤੇ ਉੱਤਰੀ ਭਾਰਤ ਦੇ ਕਿਸਾਨਾਂ ਦੀ ਜੀਂਦ ਵਿੱਚ ਹੋਣ ਵਾਲੀ ਵੱਡੀ ਮਹਾਂਪੰਚਾਇਤ ਵਿੱਚ ਸ਼ਮੂਲੀਅਤ ਲਈ ਜ਼ੋਰਦਾਰ ਤਿਆਰੀਆਂ ਕਰ ਲਈਆਂ ਹਨ। ਇਸ ਤੋਂ ਇਲਾਵਾ ਗਰੁੱਪ ਵੱਲੋਂ ਪੱਖੋ ਕੈਂਚੀਆਂ ਟੋਲ ਪਲਾਜ਼ਾ ‘ਤੇ ਵਿਸ਼ਾਲ ਜਨ ਸਭਾ ਵੀ ਕੀਤੀ ਜਾਵੇਗੀ। ਗਰੁੱਪ ਵੱਲੋਂ ਹੁਣ ਤੱਕ 554 ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।
ਬੁਲਾਰਿਆਂ ਨੇ ਦੱਸਿਆ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖਾਤਮੇ ਦੀ ਇਤਿਹਾਸਕ ਜਿੱਤ ਤੋਂ ਬਾਅਦ ਇਸ ਦੇਸ਼ ਵਿਆਪੀ ਅੰਦੋਲਨ ਦੀਆਂ ਮੰਗਾਂ ਵਿੱਚ ਕਿਸਾਨਾਂ ਦੀ ਜੂਨ ਸੁਧਾਰਨ ਵਾਲੀਆਂ ਮੁੱਖ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ ਮੰਗਾਂ 23 ਫਸਲਾਂ ਦੀ ਲਾਭਕਾਰੀ ਐਮਐਸਪੀ ਤੇ ਮੁੰਕਮਲ ਖ਼ਰੀਦ ਦੀ ਕਾਨੂੰਨੀ ਗਰੰਟੀ ਕਰਾਉਣ ,ਕਿਸਾਨਾਂ ਮਜ਼ਦੂਰਾਂ ਦੇ ਸਿਰ ਚੜ੍ਹੇ ਕਰਜਿਆਂ ਨੂੰ ਖ਼ਤਮ ਕਰਾਉਣ, 60 ਸਾਲ ਤੋਂ ਉੱਪਰ ਕਿਸਾਨਾਂ ਮਜ਼ਦੂਰਾਂ ਸਮੇਤ ਅੌਰਤਾਂ ਨੂੰ ਬੁਢਾਪਾ ਪੈਨਸ਼ਨ ਚੌਥੇ ਦਰਜੇ ਦੇ ਮੁਲਾਜ਼ਮਾਂ ਦੇ ਬਰਾਬਰ ਦੇਣ, ਫਸਲਾਂ ਦੀ ਤਬਾਹੀ ਦੇ ਪੂਰੇ ਮੁਆਵਜ਼ੇ ਦੀ ਗਰੰਟੀ ਵਾਲਾ ਫ਼ਸਲੀ ਬੀਮਾ ਸਕੀਮ ਚਾਲੂ ਕਰਾਉਣ, ਦਿੱਲੀ ਅੰਦੋਲਨ ਸਮੇਂ ਲਖਵੀਰਪੁਰ ਖੀਰੀ ਯੂਪੀ ਕਤਲਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ, ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ ਅਤੇ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਦੇ ਸਾਰੇ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਤੇ ਪ੍ਰਰੀਵਾਰ ਦੇ ਗੁਜ਼ਾਰੇ ਲਈ ਇੱਕ ਇੱਕ ਜੀਅ ਨੂੰ ਸਰਕਾਰੀ ਪੱਕੀ ਨੌਕਰੀ ਦਿਵਾਉਣਾ ਸ਼ਾਮਲ ਹਨ।
ਬੀ.ਕੇ.ਯੂ. (ਡਕੌਂਦਾ) ਦੇ ਪ੍ਰੈਸ ਸਕੱਤਰ ਬਲਵੰਤ ਸਿੰਘ ਉੱਪਲੀ ਨੇ ਦੱਸਿਆ ਕਿ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਗੁਰਮੀਤ ਸਿੰਘ ਭੱਟੀਵਾਲ, ਦਰਸ਼ਨ ਸਿੰਘ ਰਾਏਸਰ, ਖਜ਼ਾਨਚੀ ਰਾਮ ਸਿੰਘ ਮਟੋਰਦਾ ਅਤੇ ਵਿਸ਼ੇਸ਼ ਰਾਜ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਹੇਠ ਸੂਬਾ ਸੰਗਰੂਰ ਦੇ 16 ਜ਼ਿਲ੍ਹਿਆਂ ਦੇ ਪ੍ਰਧਾਨ ਸੰਗਰੂਰ, ਪਟਿਆਲਾ, ਬਠਿੰਡਾ, ਬਰਨਾਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮਾਨਸਾ, ਫਤਿਹਗੜ੍ਹ ਸਾਹਿਬ, ਮੋਹਾਲੀ, ਕਪੂਰਥਲਾ, ਜਲੰਧਰ, ਗੁਰਦਾਸਪੁਰ, ਤਰਨਤਾਰਨ, ਲੁਧਿਆਣਾ ਦੇ 554 ਤੋਂ ਵੱਧ ਪਿੰਡਾਂ ਵਿੱਚ ਲਾਮਬੰਦੀ ਮੀਟਿੰਗਾਂ ਕੀਤੀਆਂ ਗਈਆਂ ਹਨ।