Punjab
ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਸੋਧਾਂ ਦੇ ਵਿਰੋਧ ਵਿਚ ਟ੍ਰੇਡ ਯੂਨੀਅਨ ਨੇ ਗੁਰਦਾਸਪੁਰ ਵਿੱਚ ਲਗਾਇਆ ਧਰਨਾ
ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਸੋਧਾਂ ਅਤੇ ਲਗਾਤਾਰ ਵਧ ਰਹੇ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਵਿਰੋਧ ਵਿੱਚ ਟਰੇਡ ਯੂਨੀਅਨ ਨੇ ਦੋ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਸੀ ਜਿਸ ਦੇ ਚਲਦਿਆਂ ਅੱਜ ਗੁਰਦਾਸਪੁਰ ਵਿੱਚ ਵੀ ਵੱਡੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਅਤੇ ਆਸ਼ਾ ਵਰਕਰਾਂ ਨੇ ਇਸ ਹੜਤਾਲ ਨੂੰ ਸਫਲ ਬਣਾਉਣ ਦੇ ਲਈ ਗੁਰਦਾਸਪੁਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਜੋ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਦੇ ਲਈ ਕਾਨੂੰਨਾਂ ਵਿੱਚ ਸੋਧ ਕਰ ਰਹੀ ਹੈ ਉਹ ਬੰਦ ਕੀਤੀ ਜਾਵੇ ਨਹੀਂ ਤਾਂ ਇਹ ਦੇਸ਼ ਵਿਆਪੀ ਹੜਤਾਲ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦੇਣਾ ਚਾਹੁੰਦੀ ਹੈ ਅਤੇ ਮਜ਼ਦੂਰਾਂ ਦੇ ਕੋਲੋਂ ਉਨ੍ਹਾਂ ਦੇ ਹੱਕ ਖੋਹੇ ਜਾ ਰਹੇ ਹਨ ਜੋ ਕਿ ਉਨ੍ਹਾਂ ਨੇ ਲੰਮੇ ਸੰਘਰਸ਼ ਤੋਂ ਬਾਅਦ ਇਹ ਹੱਕ ਪ੍ਰਾਪਤ ਕੀਤੇ ਹਨ ਅਤੇ ਕੇਂਦਰ ਸਰਕਾਰ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਗ਼ਰੀਬ ਲੋਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਜੇਕਰ ਇਹ ਬੇਵਜ੍ਹਾ ਦੀਆਂ ਕਾਨੂੰਨਾਂ ਵਿੱਚ ਸੋਧਾਂ ਬੰਦ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਇਸ ਤੋਂ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕੀਤਾ ਸੀ ਉਸੇ ਤਰ੍ਹਾਂ ਇਕ ਵੱਡਾ ਸੰਘਰਸ਼ ਮਜ਼ਦੂਰਾਂ ਵੱਲੋਂ ਵਿੱਢਿਆ ਜਾਵੇਗਾ