Connect with us

Punjab

ਰਵਾਇਤੀ ਪਾਰਟੀਆਂ ਨੂੰ ਲੱਗਾ ਭਾਰੀ ਝਟਕਾ, 40 ਪਰਿਵਾਰ ਹੋਏ ਆਮ ਆਦਮੀ ਪਾਰਟੀ ਚ ਸ਼ਾਮਿਲ

Published

on

24 ਦਸੰਬਰ 2023: ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਮੀਰਪੁਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਗੁਰਪ੍ਰੀਤ ਸਿੰਘ ਸੋਨੂ ਥਿੰਦ ਦੀ ਪ੍ਰੇਰਨਾ ਅਤੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ 40 ਪਰਿਵਾਰ ਅਕਾਲੀ ਦਲ ਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਜਿਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਜੀ ਆਇਆ ਕਿਹਾ ਅਤੇ ਵਿਸ਼ਵਾਸ ਦਵਾਇਆ ਕਿ ਉਹਨਾਂ ਨੂੰ ਬਣਦਾ ਮਾਨ ਸਨਮਾਨ ਜਰੂਰ ਦਿੱਤਾ ਜਾਵੇਗਾ। ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਧੜਾ ਧੜ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ|

ਵਿਧਾਇਕ ਸੋਹਲ ਨੇ ਦੱਸਿਆ ਕਿ ਚੋਣਾਂ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਅੱਜ ਪੰਜਾਬ ਵਿੱਚ ਮੁਫਤ ਬਿਜਲੀ ਦਾ ਲਾਹਾ ਵੱਡੀ ਗਿਣਤੀ ਵਿੱਚ ਪਰਿਵਾਰ ਲੈ ਰਹੇ ਹਨ ,ਸਿਹਤ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਮੁੱਖ ਮੰਤਰੀ ਵੱਲੋਂ ਸਕੂਲ ਆਫ ਐਮੀਨੈਂਸ ਖੋਲੇ ਜਾ ਰਹੇ ਹਨ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ, ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਰਕਾਰੀ ਦਫਤਰਾਂ ਵਿੱਚ ਭਰਿਸ਼ਟਾਚਾਰ ਨੂੰ ਨੱਥ ਪਈ ਹੈ ਅਤੇ ਲੋਕਾਂ ਦੀ ਖੱਜਲ ਖਵਾਰੀ ਵੀ ਬੰਦ ਹੋ ਗਈ ਹੈ।ਵਿਧਾਇਕ ਨੇ ਦੱਸਿਆ ਕਿ ਮਹਿਲਾਵਾਂ ਨਾਲ ਹਰ ਮਹੀਨੇ ਇੱਕ-ਇੱਕ ਹਜਾਰ ਰੁਪਏ ਦੇਣ ਦਾ ਵਾਧਾ ਵੀ ਮਾਨ ਸਰਕਾਰ ਵੱਲੋਂ ਜਲਦ ਪੂਰਾ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ ਕੇ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇ।