News
ਵਡੋਦਰਾ ‘ਚ ਵਾਪਰਿਆ ਦਰਦਨਾਕ ਹਾਦਸਾ, 6 ਲੋਕਾਂ ਦੀ ਹੋਈ ਮੌ.ਤ
ਗੁਜਰਾਤ ਦੇ ਵਡੋਦਰਾ-ਜਾਰੋਦ ਰੋਡ ‘ਤੇ ਬੁੱਧਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਹਾਦਸੇ ਵਿੱਚ ਛੇ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਕੋਟੰਬੀ ਪਿੰਡ ਨੇੜੇ ਹਾਈਵੇਅ ‘ਤੇ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਲਗਜ਼ਰੀ ਬੱਸ ਅੱਗੇ ਆ ਰਹੇ ਟਰੱਕ ਨਾਲ ਟਕਰਾ ਗਈ। ਛੇ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 28 ਤੋਂ ਵੱਧ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ।
ਰਾਜਸਥਾਨ ਦੇ ਬਾਂਸਵਾੜਾ ਤੋਂ ਸੂਰਤ ਜਾ ਰਹੀ ਬਾਲਾਜੀ ਟਰੈਵਲਜ਼ ਦੀ ਇੱਕ ਲਗਜ਼ਰੀ ਬੱਸ ਸੜਕ ‘ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਈ ਯਾਤਰੀ ਅੰਦਰ ਫਸ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਜੰਗੀ ਪੱਧਰ ‘ਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।
