Connect with us

National

BREAKING NEWS-ਸ਼ਿਰਡੀ ਹਾਈਵੇ ‘ਤੇ ਵਾਪਰਿਆ ਦਰਦਨਾਕ ਹਾਦਸਾ,ਬੱਸ-ਟਰੱਕ ਦੀ ਟੱਕਰ ‘ਚ 10 ਦੀ ਮੌਤ

Published

on

ਮਹਾਰਾਸ਼ਟਰ ਦੇ ਸ਼ਿਰਡੀ ਤੋਂ ਇਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਸ਼ਿਰਡੀ ਹਾਈਵੇਅ ‘ਤੇ ਪਠਾਰੇ ਨੇੜੇ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ ‘ਚ ਕਰੀਬ 10 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੱਸ ‘ਚ ਕਰੀਬ 50 ਲੋਕ ਸਵਾਰ ਸਨ।

ਨਾਸਿਕ ਪੁਲਿਸ ਨੇ ਦੱਸਿਆ ਕਿ ਹਾਦਸਾ ਨਾਸਿਕ-ਸ਼ਿਰਡੀ ਹਾਈਵੇਅ ‘ਤੇ ਪਠਾਰੇ ਨੇੜੇ ਵਾਪਰਿਆ। ਬੱਸ ਸਾਈਂ ਬਾਬਾ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਸੀ। ਫਿਰ ਇਹ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।