Connect with us

Punjab

ਸਿੱਧੂ ਮੂਸੇਵਾਲਾ ਦੇ ਪਿਤਾ ਨੇ CM ਮਾਨ ਨੂੰ ਲਿਖੀ ਦਰਦਨਾਕ ਚਿੱਠੀ

Published

on

ਮਾਨਸਾ: ਬੀਤੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਦੌਰਾਨ ਉਨ੍ਹਾਂ ‘ਤੇ 20 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਸਨ। ਸਿੱਧੂ ਮੂਸੇਵਾਲਾ ਦੇ ਪਿਤਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਇਕ ਦਿਨ ਪਹਿਲਾਂ ਸੁਰੱਖਿਆ ਵਾਪਸ ਲੈ ਲਈ ਅਤੇ ਦੂਜੇ ਦਿਨ ਉਨ੍ਹਾਂ ਦੇ ਪੁੱਤਰ ‘ਤੇ ਗੋਲੀਬਾਰੀ ਕੀਤੀ ਗਈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਉਨ੍ਹਾਂ ਦਾ ਪੁੱਤਰ ਸ਼ੁਭਦੀਪ ਸਿੰਘ ਉਨ੍ਹਾਂ ਤੋਂ ਸਦਾ ਲਈ ਦੂਰ ਚਲਾ ਗਿਆ। ਪਿਤਾ ਨੇ ਆਪਣੇ ਪੁੱਤਰ ਲਈ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਸ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਸ ਨੇ ਦੱਸਿਆ ਕਿ ਸ਼ੁਭਦੀਪ ਦੀ ਮਾਂ ਉਸ ਨੂੰ ਵਾਰ-ਵਾਰ ਪੁੱਛ ਰਹੀ ਹੈ ਕਿ ਉਸ ਦਾ ਪੁੱਤਰ ਕਦੋਂ ਘਰ ਵਾਪਸ ਆਵੇਗਾ।

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਮਾਨਯੋਗ ਹਾਈਕੋਰਟ ਤੋਂ ਕਰਵਾਈ ਜਾਵੇ। ਇਸ ਜਾਂਚ ਵਿੱਚ ਪੰਜਾਬ ਸਰਕਾਰ ਨੇ ਸੀ.ਬੀ.ਆਈ. ਅਤੇ ਐਨ.ਆਈ.ਏ ਦੇ ਸਹਿਯੋਗ ਨੂੰ ਯਕੀਨੀ ਬਣਾਓ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ‘ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ, ਗੋਲੀਆਂ ਲੱਗਣ ਕਾਰਨ ਸਿੱਧੂ ਮੂਸੇਵਾਲਾ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਦੌਰਾਨ ਹਮਲਾਵਰਾਂ ਨੇ ਕਰੀਬ 30 ਤੋਂ 35 ਰਾਉਂਡ ਫਾਇਰ ਕੀਤੇ, ਜਿਸ ‘ਚ ਸਿੱਧੂ ਵੱਲੋਂ 20 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ।