Jalandhar
ਜਲੰਧਰ ‘ਚ ਦਰਦਨਾਕ ਸੜਕ ਹਾਦਸਾ, ਐਕਟਿਵਾ ਸਵਾਰ ਲੜਕੀ ਦੀ ਮੌਤ

ਜਲੰਧਰ : ਮਕਸੂਦ ਮੰਡੀ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਟਰੱਕ ਅਤੇ ਐਕਟਿਵਾ ਦੀ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਐਕਟਿਵਾ ਸਵਾਰ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲੜਕੀ ਦੀ ਪਛਾਣ ਤਜਿੰਦਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਘਰ ਤੋਂ ਕੰਮ ਲਈ ਗਈ ਸੀ। ਫਿਲਹਾਲ ਪੁਲਿਸ ਨੇ ਟਰੱਕ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨਾਲ ਹੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।