Connect with us

News

ਉਤਰਾਖੰਡ ਦੇ ਪੌੜੀ ਗੜ੍ਹਵਾਲ ‘ਚ ਦਰਦਨਾਕ ਸੜਕ ਹਾਦਸਾ

Published

on

ਉਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਕਾਰ ਕਰੀਬ 300 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਭਿਆਨਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਹੋਰ ਲੋਕ ਜ਼ਖਮੀ ਹੋਏ ਹਨ।

ਜਾਣਕਾਰੀ ਮੁਤਾਬਕ, ਸਾਰੇ ਮ੍ਰਿਤਕ ਇੱਕੋ ਪਿੰਡ ਭਾਗਲਵਾਨ ਦੇ ਰਹਿਣ ਵਾਲੇ ਸਨ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਕਾਰ ਸਵਾਰ ਸਿੱਧਖਾਲ ਤੋਂ ਆਪਣੇ ਪਿੰਡ ਵਾਪਸ ਪਰਤ ਰਹੇ ਸਨ।

ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ, ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤਾ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਦਕਿ ਗੰਭੀਰ ਜ਼ਖਮੀਆਂ ਨੂੰ ਬਿਹਤਰ ਇਲਾਜ ਲਈ AIIMS ਭੇਜਿਆ ਗਿਆ ਹੈ।

ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ।

ਉੱਥੇ ਹੀ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਮ੍ਰਿਤਕਾਂ ਦੇ ਪਰਿਵਾਰਾਂ ਲਈ 4-4 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਹੈ।

ਇਸ ਤਰ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੁੱਲ 6-6 ਲੱਖ ਰੁਪਏ ਦੀ ਆਰਥਿਕ ਸਹਾਇਤਾ ਮਿਲੇਗੀ। ਜਦਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਦੋਵਾਂ ਸਰਕਾਰਾਂ ਵੱਲੋਂ 1-1 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ।

ਫਿਲਹਾਲ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

2