Punjab
52 ਜੱਜਾਂ ਦੇ ਹੋਏ ਤਬਾਦਲੇ, ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਾਰੀ ਕੀਤੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 52 ਜੱਜਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਜੱਜਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ।
ਜੱਜਾਂ ਨੂੰ ਪਹਿਲ ਦੇ ਆਧਾਰ ‘ਤੇ ਆਪਣੀ ਡਿਊਟੀ ਜੁਆਇਨ ਕਰਨੀ ਪਵੇਗੀ। ਹਾਲਾਂਕਿ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਕੇਸਾਂ ਨੂੰ ਨਿਪਟਾਉਣ ਵਾਲੇ ਜੱਜ ਉਦੋਂ ਤੱਕ ਆਪਣਾ ਚਾਰਜ ਨਹੀਂ ਛੱਡਣਗੇ ਜਦੋਂ ਤੱਕ ਉਨ੍ਹਾਂ ਦੀ ਥਾਂ ‘ਤੇ ਤਬਦੀਲ ਕੀਤਾ ਗਿਆ ਜੱਜ ਚਾਰਜ ਨਹੀਂ ਲੈਂਦਾ।
ਇਸ ਦੇ ਨਾਲ ਹੀ ਤਬਾਦਲੇ ਦੇ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਾ ਸੈਸ਼ਨ ਜੱਜ, ਜੁਡੀਸ਼ੀਅਲ ਅਕੈਡਮੀ ਸੈਕਟਰ 43, ਚੰਡੀਗੜ੍ਹ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 9 ਅਗਸਤ ਨੂੰ 24 ਜੱਜਾਂ ਦਾ ਤਬਾਦਲਾ ਕੀਤਾ ਗਿਆ ਸੀ।
ਇਨ੍ਹਾਂ ਵਿੱਚੋਂ 21 ਸਿਵਲ ਜੱਜ ਸੀਨੀਅਰ ਡਵੀਜ਼ਨ ਨੂੰ ਤਰੱਕੀ ਦੇ ਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਬਣਾਇਆ ਗਿਆ ਹੈ।