Connect with us

Punjab

ਪੰਜਾਬ ਵਿੱਚ ਤਿੰਨ ਐਸਐਸਪੀ ਦੇ ਤਬਾਦਲੇ

Published

on

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਇੱਕ ਮਾਮੂਲੀ ਫੇਰਬਦਲ ਕਰਦਿਆਂ ਸੂਬੇ ਵਿੱਚ ਤਿੰਨ ਨਵੇਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨਿਯੁਕਤ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅਰੁਣ ਸੈਣੀ ਨੂੰ ਐਸਐਸਪੀ ਪਠਾਨਕੋਟ, ਸਵਰਨਦੀਪ ਸਿੰਘ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ ਅਤੇ ਰਾਜ ਬਚਨ ਸਿੰਘ ਸੰਧੂ ਨੂੰ ਕਪੂਰਥਲਾ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ।