Connect with us

Punjab

IPS/PPS ਅਧਿਕਾਰੀਆਂ ਦੇ ਤਬਾਦਲੇ

Published

on

ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 4 ਆਈਪੀਐਸ/ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਅੱਜ 4 ਆਈਪੀਐਸ/ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਕੌਸਤੁਭ ਸ਼ਰਮਾ ਨੂੰ ਆਈਜੀਪੀ ਏਐਨਟੀਐਫ ਪੰਜਾਬ, ਐਸਏਐਸ ਨਗਰ ਵਜੋਂ ਤਾਇਨਾਤ ਕੀਤਾ ਗਿਆ ਹੈ, ਜਦੋਂ ਕਿ ਆਸ਼ੀਸ਼ ਚੌਧਰੀ ਨੂੰ ਆਈਜੀਪੀ ਕਾਊਂਟਰ ਇੰਟੈਲੀਜੈਂਸ ਪੰਜਾਬ ਐਸਏਐਸ ਨਗਰ ਦਾ ਨਵਾਂ ਚਾਰਜ ਦਿੱਤਾ ਗਿਆ ਹੈ। ਵਰਿੰਦਰ ਸਿੰਘ ਬਰਾੜ ਅਤੇ ਜਗਤ ਪ੍ਰੀਤ ਸਿੰਘ ਦਾ ਵੀ ਤਬਾਦਲਾ ਕੀਤਾ ਗਿਆ ਹੈ। ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਇਹ ਹੁਕਮ ਦਿੱਤਾ ਗਿਆ ਹੈ ਕਿ ਸਾਰੇ ਅਧਿਕਾਰੀ ਤੁਰੰਤ ਆਪਣੀਆਂ ਨਵੀਆਂ ਪੋਸਟਿੰਗਾਂ ਦਾ ਚਾਰਜ ਸੰਭਾਲ ਲੈਣ।