National
700 ਤੋਂ ਵੱਧ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਵਾਲਾ ਟਰੈਵਲ ਏਜੰਟ ਗ੍ਰਿਫ਼ਤਾਰ

ਫਰਜ਼ੀ ਦਸਤਾਵੇਜ਼ਾਂ ‘ਤੇ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟ ਬ੍ਰਜੇਸ਼ ਮਿਸ਼ਰਾ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 700 ਤੋਂ ਵੱਧ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲੇ ਟਰੈਵਲ ਏਜੰਟ ਬ੍ਰਜੇਸ਼ ਮਿਸ਼ਰਾ ਨੂੰ ਕੈਨੇਡਾ ਤੋਂ ਹੀ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਦੌਰਾਨ ਉਸ ਨੂੰ ਗ੍ਰਿਫਤਾਰ ਕੀਤਾ ਗਿਆ।
ਦੱਸ ਦੇਈਏ ਕਿ ਕੈਨੇਡਾ ਬਾਰਡਰ ਸਰਵਿਸਿਜ਼ ਨੇ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਲਈ ਪੱਤਰ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਵਿੱਚ ਧੋਖਾਧੜੀ ਕਰਨ ਵਾਲੇ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਸਨ ਅਤੇ ਉਹ ਕਰੀਬ 3 ਸਾਲ ਪਹਿਲਾਂ ਕੈਨੇਡਾ ਗਏ ਸਨ। ਇਸ ਮਾਮਲੇ ‘ਚ ਟਰੈਵਲ ਏਜੰਟ ਬ੍ਰਜੇਸ਼ ਮਿਸ਼ਰਾ ਦਾ ਨਾਂ ਸਾਹਮਣੇ ਆਇਆ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਟਰੈਵਲ ਏਜੰਟ ਬ੍ਰਜੇਸ਼ ਮਿਸ਼ਰਾ ਦੇ ਸਾਥੀ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।