National
ਮੀਂਹ ਕਾਰਨ ਰੋਕੀ ਗਈ ਕੇਦਾਰਨਾਥ ਦੀ ਯਾਤਰਾ, 17 ਘੰਟੇ ਬਾਅਦ ਖੁੱਲ੍ਹਿਆ ਬਦਰੀਨਾਥ ਹਾਈਵੇ

ਦੇਸ਼ ਭਰ ‘ਚ ਮਾਨਸੂਨ ਐਡਵਾਂਸ ਪੜਾਅ ‘ਤੇ ਪਹੁੰਚ ਗਿਆ ਹੈ। ਇਸ ਹਫ਼ਤੇ ਲਗਭਗ ਸਾਰੇ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ (IMD) ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਅਗਲੇ 24 ਘੰਟਿਆਂ ਦੌਰਾਨ ਮੱਧ ਪ੍ਰਦੇਸ਼-ਰਾਜਸਥਾਨ ਸਮੇਤ 19 ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਭਾਰੀ ਮੀਂਹ ਕਾਰਨ ਕੇਦਾਰਨਾਥ ਯਾਤਰਾ ਨੂੰ ਦਿਨ ਭਰ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਮੀਨ ਖਿਸਕਣ ਦੇ 17 ਘੰਟੇ ਬਾਅਦ ਬਦਰੀਨਾਥ ਜਾਣ ਵਾਲੀ ਸੜਕ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ।
ਆਈਐਮਡੀ ਮੁੰਬਈ ਦੇ ਅਨੁਸਾਰ, ਸ਼ੁੱਕਰਵਾਰ ਦੁਪਹਿਰ ਤੱਕ ਮੁੰਬਈ, ਠਾਣੇ ਅਤੇ ਪਾਲਘਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਮੁਤਾਬਕ ਰਾਜ ਦੇ 4 ਜ਼ਿਲ੍ਹਿਆਂ ਵਿੱਚ 40 ਹਜ਼ਾਰ ਤੋਂ ਵੱਧ ਲੋਕ ਅਜੇ ਵੀ ਹੜ੍ਹ ਦੀ ਲਪੇਟ ਵਿੱਚ ਹਨ। ਸੂਬੇ ‘ਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਗੁਜਰਾਤ ਦੇ ਪੰਚਮਹਿਲ ਵਿੱਚ ਭਾਰੀ ਮੀਂਹ ਕਾਰਨ ਇੱਕ ਫੈਕਟਰੀ ਦੀ ਕੰਧ ਡਿੱਗ ਗਈ। ਇਸ ਹਾਦਸੇ ‘ਚ 4 ਬੱਚਿਆਂ ਦੀ ਮੌਤ ਹੋ ਗਈ, ਜਦਕਿ 5 ਹੋਰ ਜ਼ਖਮੀ ਹੋ ਗਏ।
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਸ ਦੇ ਨਾਲ ਹੀ ਉੱਤਰਾਖੰਡ ਦੇ ਚਮੋਲੀ ਜ਼ਿਲੇ ‘ਚ ਭਾਰੀ ਮੀਂਹ ਕਾਰਨ ਵੀਰਵਾਰ ਨੂੰ ਛਿੰਕਾ ਨੇੜੇ ਢਿੱਗਾਂ ਡਿੱਗ ਗਈਆਂ।