Connect with us

punjab

ਤ੍ਰਿਪਤ ਬਾਜਵਾ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ

Published

on

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਤ੍ਰਿਪਤ ਬਾਜਵਾ ਵੱਲੋਂ  ਸੰਭਾਲਿਆ ਗਿਆ ਅਹੁਦਾ  

ਚੰਡੀਗੜ੍ਹ 28 ਸਤੰਬਰ  : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ  ਸ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਮਹਿਕਮੇ ਦਾ ਕਾਰਜਭਾਰ ਸੰਭਾਲਿਆ ਗਿਆ l ਸ ਬਾਜਵਾ ਨੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਉਨ੍ਹਾਂ ਨੇ ਪੰਜਾਬ ਸਿਵਲ ਸਕੱਤਰੇਤ ਦੀ ਸੱਤਵੀਂ ਮੰਜ਼ਿਲ ਤੇ ਸਥਿਤ ਕਮਰਾ ਨੰਬਰ 35 ਵਿਖੇ ਆਪਣੇ ਸਰਕਾਰੀ ਦਫਤਰ ਵਿਖੇ ਕੰਮਕਾਰ ਸੰਭਾਲਿਆ l ਅਹੁਦਾ ਸੰਭਾਲਣ ਮਗਰੋਂ ਸ ਤ੍ਰਿਪਤ ਬਾਜਵਾ ਨੇ ਕਿਹਾ ਕਿ ਇਹ ਨਵੀਂ ਸਰਕਾਰ ਨਵੇਂ ਜੋਸ਼ ਉਤਸ਼ਾਹ ਅਤੇ ਨਵੀਂ ਦਿਸ਼ਾ ਦੇ ਨਾਲ ਕੰਮ ਕਰੇਗੀ ਅਤੇ ਜੋ ਵਾਅਦੇ ਕਾਂਗਰਸ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਸਨ ਉਹ ਇੰਨ ਬਿੰਨ ਪੂਰੇ ਕੀਤੇ ਜਾਣਗੇ l ਉਨ੍ਹਾਂ ਕਿਹਾ ਕਿ  ਲੋਕਾਂ ਨੇ ਸ. ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਤੋਂ ਬਹੁਤ ਉਮੀਦਾਂ ਹਨ ਅਤੇ ਅਸੀਂ ਸਾਰੇ ਮੰਤਰੀ ਇਕ ਟੀਮ ਵਾਂਗੂੰ ਕੰਮ ਕਰਾਂਗੇ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗੇ l

ਇਸ ਮੋਕੇ ਉਚੇਚੇ ਤੌਰ ਤੇ ਸ਼੍ਰੀ ਓਪੀ ਸੋਨੀ, ਸਿਹਤ ਮੰਤਰੀ, ਪੰਜਾਬ, ਸ਼੍ਰੀ ਨਵਤੇਜ ਸਿੰਘ ਚੀਮਾ, ਸ਼੍ਰੀ ਵਰਿੰਦਰਮੀਤ ਸਿੰਘ ਪਾਹੜਾ, ਸ਼੍ਰੀ ਕੁਲਦੀਪ ਸਿੰਘ ਵੈਦ (ਸਾਰੇ ਵਿਧਾਇਕ), ਸ਼੍ਰੀ.  ਭਗਵੰਤ ਸਿੰਘ ਸੱਚਰ ਅਤੇ ਸ੍ਰੀ ਇੰਦਰਪਾਲ ਸਿੰਘ ਚਿੰਪੂ ਹਾਜ਼ਰ ਸਨ 

Continue Reading