Connect with us

Ludhiana

ਲੁਧਿਆਣਾ ਦਾ TRIPLE MURDER ਕੇਸ ਸੁਲਝਿਆ, DGP ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਜਾਣਕਾਰੀ

Published

on

ਪੰਜਾਬ ਦੇ ਲੁਧਿਆਣਾ ‘ਚ ਕੱਲ੍ਹ TRIPLE MURDER ਹੋਏ ਸਨ ਜਿਸ ਵਿੱਚ ਮਾਂ ਅਤੇ ਓਹਨਾ ਦੇ ਨੂੰਹ ਪੁੱਤ ਦਾ ਕਤਲ ਕਰ ਦਿੱਤਾ ਜਾਂਦਾ ਹੈ, ਪੁਲਿਸ ਵਲੋਂ ਇਸ ਮਾਮਲੇ ਨੂੰ 12 ਘੰਟਿਆਂ ਦੇ ਵਿੱਚ ਸੁਲਝਾਇਆ ਗਿਆ ਹੈ, ਦੱਸ ਦੇਈਏ ਕਿ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ ਤੀਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਜ਼ਿਲ੍ਹਾ ਪੁਲੀਸ ਨੇ ਸਲੇਮ ਟਾਬਰੀ ਸਥਿਤ ਨਿਊ ਜਨਕਪੁਰੀ ਵਿੱਚ ਤੀਹਰੇ ਕਤਲ ਕਾਂਡ ਨੂੰ 12 ਘੰਟਿਆਂ ਵਿੱਚ ਸੁਲਝਾ ਲਿਆ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ । ਮਰਨ ਵਾਲਿਆਂ ਵਿੱਚ ਬਜ਼ੁਰਗ ਚਮਨ ਲਾਲ, ਸੁਰਿੰਦਰ ਕੌਰ ਅਤੇ ਬਚਨ ਕੌਰ ਸ਼ਾਮਲ ਹਨ।

ਡੀਜੀਪੀਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੇ ਤਿੰਨ ਕਤਲਾਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਤਲਾਂ ਨੇ ਸਬੂਤਾਂ ਨੂੰ ਨਸ਼ਟ ਕਰਨ ਅਤੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਕਾਤਲਾਂ ਨੇ ਤਿੰਨੋਂ ਕਤਲਾਂ ਨੂੰ ਹਾਦਸੇ ਵਜੋਂ ਦਿਖਾਉਣ ਦੀ ਕੋਸ਼ਿਸ਼ ਵੀ ਕੀਤੀ ਸੀ। ਕਾਤਲ ਬਾਹਰੀ ਨਹੀਂ ਬਲਕਿ ਮ੍ਰਿਤਕ ਦੇ ਗੁਆਂਢੀ ਹਨ, ਜਿਨ੍ਹਾਂ ਬਾਰੇ ਪੁਲਿਸ ਅੱਜ ਖੁਲਾਸਾ ਕਰੇਗੀ।