Ludhiana
CRIME: ਪੰਜਾਬ ‘ਚ ਟ੍ਰਿਪਲ ਮਰਡਰ, ਸੱਸ, ਨੂੰਹ ਤੇ ਬੇਟੇ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ

ਲੁਧਿਆਣਾ 7 ਜੁਲਾਈ 2023 : ਪੰਜਾਬ ਦੇ ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਦੱਸ ਦੇਈਏ ਕਿ ਨਿਊ ਜਨਕਪੁਰੀ ਸਲੇਮ ਟਾਬਰੀ ‘ਚ ਸੱਸ, ਨੂੰਹ ਅਤੇ ਬੇਟੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਦੁੱਧ ਵਾਲਾ ਦੋ ਦਿਨਾਂ ਤੋਂ ਦੁੱਧ ਡਲਿਵਰੀ ਕਰਨ ਆ ਰਿਹਾ ਸੀ ਪਰ ਦਰਵਾਜ਼ਾ ਨਾ ਖੁੱਲ੍ਹਣ ‘ਤੇ ਵਾਪਸ ਚਲਾ ਗਿਆ। ਅੱਜ ਜਦੋਂ ਉਸ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਦੇਖਿਆ ਕਿ ਤਿੰਨਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਹੋਇਆ ਪਈਆਂ ਸਨ।
ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਲਾਸ਼ਾਂ 2 ਦਿਨ ਪੁਰਾਣੀਆਂ ਹਨ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜਾਂਚ ਚੱਲ ਰਹੀ ਹੈ।