Punjab
ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਪਰੇਸ਼ਾਨ ਹੋਮ ਗਾਰਡ ਦੇ ਜਵਾਨ ਨੇ ਕੀਤੀ ਖੁਦਕੁਸ਼ੀ

ਤਰਨਤਾਰਨ : ਤਰਨਤਾਰਨ ਵਿਖੇ ਪੰਜਾਬ ਹੋਮ ਗਾਰਡ ਦੇ ਜਵਾਨ ਵੱਲੋਂ ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਤੰਗ ਆ ਕੇ ਕਥਿਤ ਤੌਰ ਤੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮਰਨ ਵਾਲੇ ਦੀ ਪਹਿਚਾਣ ਸ਼ਮਸ਼ੇਰ ਸਿੰਘ ਵੱਜੋ ਹੋਈ ਹੈ ਜੋ ਕਿ ਸਥਾਨਕ ਥਾਣਾ ਸਿਟੀ ਵਿਖੇ ਡਿਊਟੀ ਕਰਦਾ ਸੀ ਅਤੇ ਪੁਲਿਸ ਲਾਈਨ ਵਿਖੇ ਆਪਣੀ ਪਤਨੀ ਨਾਲ ਰਹਿੰਦਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਇੱਕ ਲੜਕੇ ਨਾਲ ਨਜਾਇਜ਼ ਸਬੰਧਾਂ ਸਨ ਜਿਨ੍ਹਾਂ ਨੂੰ ਲੈਕੇ ਘਰ ਵਿੱਚ ਕਲੇਸ਼ ਰਹਿੰਦਾ ਸੀ।
ਮ੍ਰਿਤਕ ਦੀ ਪਤਨੀ ਅਤੇ ਉਸਦੀ ਸੱਸ ਅਤੇ ਪਤਨੀ ਦੇ ਆਸ਼ਕ ਵੱਲੋਂ ਕਈ ਵਾਰ ਉਸਦੀ ਕੁੱਟਮਾਰ ਵੀ ਕੀਤੀ ਗਈ ਸੀ। ਜਿਸ ਤੋਂ ਤੰਗ ਆ ਕੇ ਉਸ ਵੱਲੋਂ ਆਪਣੀਆਂ ਜ਼ਿੰਦਗੀ ਨੂੰ ਖ਼ਤਮ ਕਰ ਲਿਆ ਹੈ। ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਪਤਨੀ ਸੱਸ ਅਤੇ ਪਤਨੀ ਦੇ ਆਸ਼ਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉੱਧਰ ਤਰਨਤਾਰਨ ਦੀ ਥਾਣਾ ਸਿਟੀ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਪਰਚਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਂਚ ਅਧਿਕਾਰੀ ਗੱਜਣ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਮਸ਼ੇਰ ਸਿੰਘ ਦੀ ਮੋਤ ਦੇ ਸਬੰਧ ਵਿੱਚ ਉਸ ਦੀ ਪਤਨੀ ਸੱਸ ਅਤੇ ਮ੍ਰਿਤਕ ਦੀ ਪਤਨੀ ਦੇ ਆਸ਼ਕ ਰੀਤੀਕ ਖਿਲਾਫ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।