Connect with us

National

ਭਾਰਤ ਵਿੱਚ BBC ਪੰਜਾਬੀ ਦਾ ਟਵਿੱਟਰ ਅਕਾਊਂਟ ਹੋਇਆ ਬਲੌਕ,ਜਾਣੋ ਪੂਰਾ ਮਾਮਲਾ

Published

on

ਬੀਬੀਸੀ ਪੰਜਾਬੀ ‘ਤੇ ਵੱਡੀ ਕਾਰਵਾਈ ਕਰਦੇ ਹੋਏ ਟਵਿਟਰ ਨੇ ਇਸ ਨੂੰ ਭਾਰਤ ‘ਚ ਬਲਾਕ ਕਰ ਦਿੱਤਾ ਹੈ। ਬੀਬੀਸੀ ਪੰਜਾਬੀ ਦਾ ਟਵਿੱਟਰ ਅਕਾਊਂਟ ਖੋਲ੍ਹਣ ‘ਤੇ ਉਸ ‘ਤੇ ਅਕਾਊਂਟ ਵਿਦਹੇਲਡ ਦਾ ਸੰਦੇਸ਼ ਦਿਖਾਈ ਦੇ ਰਿਹਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਬੀਬੀਸੀ ‘ਤੇ ਅਜਿਹੀ ਕਾਰਵਾਈ ਕੀਤੀ ਗਈ ਹੈ।

ਇਸ ਸਾਲ ਜਨਵਰੀ ਦੇ ਸ਼ੁਰੂ ਵਿੱਚ, ਕੇਂਦਰ ਸਰਕਾਰ ਨੇ ਬੀਬੀਸੀ ਦੀ ਦਸਤਾਵੇਜ਼ੀ ਫਿਲਮ ‘ਇੰਡੀਆ: ਦ ਮੋਦੀ ਕਵੇਸ਼ਨ’ ਦਾ ਲਿੰਕ ਸਾਂਝਾ ਕਰਨ ਲਈ ਕਈ ਬੀਬੀਸੀ ਯੂਟਿਊਬ ਵੀਡੀਓਜ਼ ਅਤੇ ਟਵਿੱਟਰ ਪੋਸਟਾਂ ਨੂੰ ਬਲਾਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ। ਬੀਬੀਸੀ ਦੀ ਡਾਕੂਮੈਂਟਰੀ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਢਾਹ ਲਾਉਣ ਵਾਲੀ ਸੀ, ਜਿਸ ਦੇ ਤਹਿਤ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਇਸ ‘ਤੇ ਕਾਰਵਾਈ ਕੀਤੀ। ਬੀਬੀਸੀ ਦੀ ਇਹ ਦਸਤਾਵੇਜ਼ੀ ਫਿਲਮ 2002 ਦੇ ਗੁਜਰਾਤ ਦੰਗਿਆਂ ‘ਤੇ ਆਧਾਰਿਤ ਸੀ।

ਦੂਜੇ ਪਾਸੇ 19 ਮਾਰਚ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਪੱਖੀ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਸਸਪੈਂਡ ਕਰ ਦਿੱਤਾ ਗਿਆ ਸੀ। ਸਿਮਰਨਜੀਤ ਸਿੰਘ ਨੇ ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਐਨਕਾਊਂਟਰ ਦਾ ਖ਼ਦਸ਼ਾ ਪ੍ਰਗਟਾਇਆ ਸੀ।