World
ਭਾਰਤ ‘ਚ ਕੈਨੇਡੀਅਨ ਨੇਤਾ ਜਗਮੀਤ ਸਿੰਘ ‘ਤੇ ਕਈ ਖਾਲਿਸਤਾਨ ਸਮਰਥਕਾਂ ਦੇ ਟਵਿੱਟਰ ਅਕਾਊਂਟ BLOCK

ਭਾਰਤ ਵਿੱਚ ਖਾਲਿਸਤਾਨ ਸਮਰਥਕਾਂ ਦੇ ਟਵਿੱਟਰ ਅਕਾਊਂਟ ਬਲੌਕ ਕਰ ਦਿੱਤੇ ਗਏ ਹਨ। ਇਸ ਵਿੱਚ ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਦਾ ਟਵਿੱਟਰ ਅਕਾਊਂਟ ਵੀ ਸ਼ਾਮਲ ਹੈ। ਕੈਨੇਡੀਅਨ ਕਵਿੱਤਰੀ ਰੂਪੀ ਕੌਰ, ਸਵੈ-ਸੇਵੀ ਸੰਸਥਾ ਯੂਨਾਈਟਿਡ ਸਿੱਖਸ ਅਤੇ ਕੈਨੇਡਾ ਸਥਿਤ ਕਾਰਕੁਨ ਗੁਰਦੀਪ ਸਿੰਘ ਸਹੋਤਾ ਦੇ ਟਵਿੱਟਰ ਅਕਾਊਂਟ ਵੀ ਭਾਰਤ ਵਿੱਚ ਬਲੌਕ ਕਰ ਦਿੱਤੇ ਗਏ ਹਨ। ਟਵਿੱਟਰ ਨੇ ਇਹ ਕਦਮ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਚੁੱਕਿਆ ਹੈ।